ਸੇਰੋਂ ਖੰਡ ਮਿਲ ਦੀ ਜਮੀਨ ਪੁੱਡਾਂ ਨੂੰ ਤਬਦੀਲ ਕਰਨ ਦੀ ਨਿਖੇਧੀ
ਸੇਰੋਂ ਖੰਡ ਮਿਲ ਦੀ ਜਮੀਨ ਪੁੱਡਾਂ ਨੂੰ ਤਬਦੀਲ ਕਰਨ ਤੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ
Publish Date: Fri, 27 Feb 2026 04:42 PM (IST)
Updated Date: Fri, 27 Feb 2026 04:43 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਰੋਂ ਖੰਡ ਮਿੱਲ (ਤਰਨ ਤਾਰਨ) ਦੀ ਜਮੀਨ ਦੀ ਮਾਲਕੀ ਪੁੱਡਾ ਨੂੰ ਤਬਦੀਲ ਕਰਨ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਦੀ ਸ਼ਹਿ ’ਤੇ ਓਥੋਂ ਦੇ ਪ੍ਰਸ਼ਾਸਨ ਨੇ ਗ੍ਰਿਫਤਾਰ ਕਰ ਲਿਆ। ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਇਸਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਜਥੇਬੰਦੀਆਂ ਦੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸਰਕਾਰੀ ਜਮੀਨਾਂ ਵੇਚਣੀਆਂ ਬੰਦ ਕੀਤੀਆਂ ਜਾਣ। ਪਾਵਰਕਾਮ ਐਸੋ. ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰੀ ਜਮੀਨਾਂ ਵੇਚਣੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਸਟੇਟ ਕਮੇਟੀ ਇਸ ਬਾਰੇ ਜੋ ਸੰਘਰਸ਼ ਉਲੀਕੇਗੀ ਉਸਨੂੰ ਤਨ ਦੇਹੀ ਨਾਲ ਲਾਗੂ ਕੀਤਾ ਜਾਵੇਗਾ ਤਿੱਖਾ ਸੰਘਰਸ਼ ਕੀਤਾ ਜਾਵੇਗਾ।