ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ, ਬ੍ਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗੰ੍ਥੀ ਰਾਗੀ ਸੇਵਾ ਸੁਸਾਇਟੀ ਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਕੱਚਾ ਥਾਂਦੇਵਾਲਾ ਰੋੜ ਸਥਿਤ ਬਾਬਾ ਨਾਮਦੇਵ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਬਾਣੀ ਦਾ ਜਾਪ ਕੀਤਾ ਗਿਆ। ਉਪਰੰਤ ਭਾਈ ਵੱਸਣ ਸਿੰਘ, ਭਾਈ ਜਤਿੰਦਰ ਸਿੰਘ ਸਹਿਜ ਤੇ ਭਾਈ ਸਤਨਾਮ ਸਿੰਘ ਬਾਵਾ ਦੇ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਬਾਬਾ ਨਾਮਦੇਵ ਭਵਨ ਦੇ ਹੈਡ ਗੰ੍ਥੀ ਭਾਈ ਰਛਪਾਲ ਸਿੰਘ ਬਾਵਾ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਰਜਿ ਦੇ ਕੌਮੀ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਬਾਬਾ ਬੁੱਢਾ ਸਾਹਿਬ ਜੀ ਗੰ੍ਥੀ ਰਾਗੀ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਬੰਸ ਸਿੰਘ ਰਣੀਆਂ, ਜਰਨਲ ਸਕੱਤਰ ਭਾਈ ਗੁਰਸੰਗਤ ਸਿੰਘ ਤੇ ਭਾਈ ਰਛਪਾਲ ਸਿੰਘ ਬਾਵਾ ਨੇ ਗੁਰ ਇਤਿਹਾਸ 'ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਸਮੂਹ ਸੰਗਤਾਂ ਵੱਲੋਂ ਹਲਕੇ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਸਪੁੱਤਰ ਭਾਈ ਰਾਹੁਲ ਸਿੰਘ ਸਿੱਧੂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਟਾਂਕ ਕਸ਼ੱਤਰੀ ਸਭਾ ਵੱਲੋ ਪ੍ਰਬੰਧਕ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਪਵਨਜੀਤ ਕੌਰ, ਪਰਵਿੰਦਰ ਕੌਰ, ਵੀਰਪਾਲ ਕੌਰ, ਪਵਨਦੀਪ ਕੌਰ, ਰੁਪਮ ਅਹੂਜਾ ਤੇ ਆਸ਼ੂ ਅਰੋੜਾ ਨੂੰ ਸਿਰੋਪਾਓ ਦੀ ਬਖਸ਼ਸ਼ਿ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਟਾਂਕ ਕਸ਼ੱਤਰੀ ਸਭਾ ਦੇ ਕਾਰਜਕਾਰੀ ਪ੍ਰਧਾਨ ਰਾਜਵਿੰਦਰ ਸਿੰਘ ਤੱਗੜ, ਗੁਰਦਰਸ਼ਨ ਸਿੰਘ ਤੱਗੜ, ਰਜਿੰਦਰ ਭਾਰਤੀ, ਤਰਸੇਮ ਸਿੰਘ ਤੱਗੜ, ਡਾ. ਬਲਵਿੰਦਰ ਸਿੰਘ, ਭਾਈ ਅਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਉਤਮ ਸਿੰਘ, ਭਾਈ ਗੁਰਮੇਲ ਸਿੰਘ ਮੌੜ ਤੋਂ ਇਲਾਵਾ ਮੁਹੱਲਾ ਨਿਵਾਸੀ ਮੌਜੂਦ ਸਨ।