ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸ਼ਨੀਵਾਰ ਨੂੰ 1 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ ਜਦਕਿ ਜ਼ਿਲ੍ਹੇ 'ਚ 5 ਹੋਰ ਵਿਅਕਤੀ ਠੀਕ ਹੋ ਗਏ ਹਨ। ਹੁਣ ਤੱਕ ਜ਼ਲਿ੍ਹੇ 'ਚ 523 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਅੰਦਰ ਪਾਇਆ ਗਿਆ 1 ਕੋਰੋਨਾ ਪਾਜੇਟਿਵ ਵਿਅਕਤੀ ਪਿੰਡ ਮਲੋਟ ਨਾਲ ਸਬੰਧਿਤ ਹੈ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 31 ਰਹਿ ਗਈ ਹੈ। ਜ਼ਿਲ੍ਹੇ ਭਰ 'ਚੋਂ ਹੁਣ ਤਕ ਕੁੱਲ 341142 ਸੈਂਪਲ ਲਏ ਗਏ ਹਨ ਜਿਨਾਂ੍ਹ 'ਚੋਂ 315890 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਲਿ੍ਹੇ 'ਚ ਹੁਣ ਤੱਕ ਕੁੱਲ 18157 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ 'ਚ 72 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਹਰ ਇੱਕ ਨੂੰ ਕੋਵਿਡ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ ਤੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨਾਂ੍ਹ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ, ਭੀੜ ਵਾਲੀਆਂ ਜਗ੍ਹਾ 'ਤੇ ਨਾ ਜਾਣ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੇਟਾਈਜ਼ ਨਾਲ ਸਾਫ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਤੋਂ ਬਚਾਅ ਕੀਤਾ ਜਾ ਸਕੇ।