ਭੰਵਰਾ\ਗਿੱਲ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਮੰਗਲਵਾਰ ਨੂੰ 33 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਦਕਿ ਮੁਕਤਸਰ ਨਿਵਾਸੀ ਇਕ 75 ਸਾਲਾ ਅੌਰਤ ਦੀ ਮੌਤ ਹੋ ਗਈ। ਹੁਣ ਤੱਕ ਜ਼ਲਿ੍ਹੇ 'ਚ 529 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਜ਼ਿਲ੍ਹੇ ਅੰਦਰ ਪਾਏ ਗਏ 33 ਕੋਰੋਨਾ ਪਾਜੇਟਿਵ ਵਿਅਕਤੀਆਂ 'ਚੋਂ 11 ਸ੍ਰੀ ਮੁਕਤਸਰ ਸਾਹਿਬ, 2 ਮਲੋਟ, 1 ਸ਼ੇਰਾਵਾਲੀ, 1 ਪਿੰਡ ਮਲੋਟ, 1 ਅਬੁਲ ਖੁਰਾਣਾ, 2 ਚੱਕ ਸ਼ੇਰੇਵਾਲਾ, 1 ਬਾਮ, 2 ਥਾਂਦੇਵਾਲਾ, 2 ਲੰਬੀ, 2 ਲੰਬੀ ਢਾਬ, 1 ਭਾਗਸਰ, 1 ਰਣਜੀਤਗੜ੍ਹ, 1 ਸੂਰੇਵਾਲਾ, 1 ਕਿਲਿਆਂਵਾਲੀ, 1 ਭੁੱਲਰ ਵਾਲਾ, 1 ਪੰਜਾਵਾ, 1 ਗੂੜੀ ਸੰਗਰ ਅਤੇ 1 ਰੁਪਾਣਾ ਨਾਲ ਸਬੰਧਿਤ ਹੈ। ਜ਼ਿਲ੍ਹੇ 'ਚੋਂ ਅੱਜ 79 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 1164 ਹੈ। ਜ਼ਿਲ੍ਹੇ ਭਰ 'ਚੋਂ ਹੁਣ ਤੱਕ ਕੁੱਲ 535559 ਸੈਂਪਲ ਲਏ ਗਏ ਹਨ ਜਿਨਾਂ੍ਹ 'ਚੋਂ 506251 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਲਿ੍ਹੇ 'ਚ ਹੁਣ ਤੱਕ ਕੁੱਲ 18965 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ 'ਚ ਕਿਸੇ ਵੀ ਸੈਂਪਲ ਦੀ ਰਿਪੋਰਟ ਪੈਡਿੰਗ ਨਹੀਂ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਹਰ ਇੱਕ ਨੂੰ ਕੋਵਿਡ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ ਤੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨਾਂ੍ਹ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ, ਭੀੜ ਵਾਲੀਆਂ ਜਗ੍ਹਾ 'ਤੇ ਨਾ ਜਾਣ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੇਟਾਈਜ਼ ਨਾਲ ਸਾਫ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਤੋਂ ਬਚਾਅ ਰਹਿ ਸਕੇ।