ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਪੰਜਾਬ ਭਰ ’ਚ ਪ੍ਰਦਰਸ਼ਨ ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਪੰਜਾਬ ਭਰ ’ਚ ਪ੍ਰਦਰਸ਼ਨ
Publish Date: Fri, 11 Sep 2026 06:01 PM (IST)
Updated Date: Fri, 11 Sep 2026 06:01 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਗੁਲਜ਼ਾਰ ਸਿੰਘ ਮਾਮਲੇ ਦੀ ਮੌਤ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਅੱਜ ਪੂਰੇ ਸੂਬੇ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਪੱਧਰ ’ਤੇ ਕਾਂਗਰਸੀ ਵਰਕਰਾਂ ਨੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ੍ਰੀ ਮੁਕਤਸਰ ਸਾਹਿਬ ’ਚ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਹਰਕੀਰਤ ਸਿੰਘ, ਹੈਪੀ ਕਟਾਰੀਆ ਹਲਕਾ ਪ੍ਰਧਾਨ ਯੂਥ ਕਾਂਗਰਸ ਗਿੱਦੜਬਾਹਾ, ਵਾਈਸ ਪ੍ਰਧਾਨ ਯੂਥ ਕਾਂਗਰਸ ਅਨਮੋਲ ਹੇਅਰ, ਗੁਰਪ੍ਰੀਤ ਸਿੰਘ ਸੈਕਟਰੀ ਯੂਥ ਕਾਂਗਰਸ, ਇੰਦਰਵੀਰ ਸਿੰਘ ਯੂਥ ਪ੍ਰਧਾਨ, ਯਾਦ ਬਰਾੜ ਲੱਖੇਵਾਲੀ ਵਾਇਸ ਪ੍ਰਧਾਨ ਮਲੋਟ, ਦਵਿੰਦਰ ਢਿੱਲੋਂ ਗਿੱਦੜਬਾਹਾ, ਲਵਪ੍ਰੀਤ ਸਿੰਘ ਵੜਿੰਗ ਜਿਲ੍ਹਾ ਵਾਈਸ ਪ੍ਰਧਾਨ, ਸੁਰਜੀਤ ਸਿੰਘ ਮਦਰੱਸਾ ਮਲੋਟ ਦਿਹਾਤੀ ਵਾਈਸ ਪ੍ਰਧਾਨ ਅਤੇ ਇੰਦਰਵੀਰ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ’ਚ ਇਕੱਠੇ ਹੋਏ ਯੂਥ ਕਾਂਗਰਸ ਦੇ ਨੌਜਵਾਨਾਂ ਵਲੋਂ ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਮਾਮਲੇ ਵਿੱਚ ਸਰਕਾਰ ਵੱਲੋਂ ਲੋੜੀਂਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਹੀਂ ਦਿਖਾਈ ਗਈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਦੇ ਨਾਲ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ ਤੇ ਤੁਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰਨ ਤੇ ਉਨ੍ਹਾਂ ਦੇ ਖਿਲਾਫ਼ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਉਨ੍ਹਾਂ ਨੂੰ ਸਲਾਖਾ ਪਿੱਛੇ ਸੁੱਟਿਆ ਜਾਵੇ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਨੂੰ ਨਿਆਂ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।