ਵਿਧਾਇਕ ਕਾਕਾ ਬਰਾੜ ਨੇ ਕਣਕ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ
ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਣਕ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ
Publish Date: Fri, 10 Apr 2026 05:20 PM (IST)
Updated Date: Fri, 10 Apr 2026 05:23 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈੇ। ਇਸ ਮੌਕੇ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਖਰੀਦਣ ਲਈ ਸਾਰੀਆਂ ਅਨਾਜ ਮੰਡੀਆਂ ’ਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮੰਡੀਆਂ ’ਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ’ਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਅਨਾਜ ਮੰਡੀਆਂ ’ਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ ਦਾਣਾ ਮੰਡੀ ’ਚ 20 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪੰਜਾਬ ਵੇਅਰ ਹਾਊਸ ਵਲੋਂ 5 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਮੌਕੇ ਹੋਰਨਾ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ, ਐਸਡੀਐਮ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਇਕਬਾਲ ਸਿੰਘ ਵੜਿੰਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਰਾਜੀਵ ਕੁਮਾਰ ਕਾਕਾ ਗਾਂਧੀ, ਬਲਦੇਵ ਸਿੰਘ ਡੰਡੇਵੱਡ, ਵਿਪਨ ਕੁਮਾਰ, ਪੱਪੂ ਯਾਦਵ, ਗੁਰਮੇਲ ਸਿੰਘ, ਸ਼ੇਖਰ ਬਾਂਸਲ, ਸੰਦੀਪ ਸ਼ਰਮਾ, ਦੀਪਕ ਗਿਰਧਰ, ਅਵਜਿੰਦਰ ਸਿੰਘ ਪ੍ਰਧਾਨ ਪੈਸਟੀਸਾਈਡ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।