- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ : ਕੈਬਨਿਟ ਮੰਤਰੀ ਖੁੱਡੀਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਜ਼-2 ਦੌਰਾਨ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਵਿਖੇ ਬਣਾਈਆਂ ਗਈਆਂ ਵੀਡੀਸੀ ਕਮੇਟੀਆਂ, ਅਹੁਦੇਦਾਰਾਂ, ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਮਾਰਕਿਟ ਕਮੇਟੀ ਮਲੋਟ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਖੁੱਡੀਆਂ ਨੇ ਕਿਹਾ ਕਿ ਨਸ਼ਾ ਵਿਸ਼ਵ ਵਿਆਪੀ ਸਮੱਸਿਆ ਹੈ ਜੋ ਕੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਰਡ ਜਾਂ ਪਿੰਡ ’ਚ ਕਿਸੇ ਨੂੰ ਵੀ ਨਸ਼ੇ ਸਬੰਧੀ ਜਾਂ ਨਸ਼ਾ ਤਸਕਰ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਅਤੇ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀਆਂ ਕਾਰਵਾਈਆਂ ਹੋਈਆਂ ਹਨ, ਵੱਡੀਆਂ ਰਿਕਵਰੀਆਂ ਹੋਈਆਂ ਹਨ ਅਤੇ ਇਸ ਕੰਮ ’ਚ ਸਿਵਲ ਪ੍ਰਸ਼ਾਸ਼ਨ ਦਾ ਪੁਲਿਸ ਨੂੰ ਵੱਡਾ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਡੀ.ਐਸ.ਪੀ. ਲੰਬੀ ਵੱਲੋਂ ਇਕੱਤਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ 239 ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ, 251 ਦੋਸ਼ੀ ਫੜੇ ਗਏ ਹਨ, 2.5 ਕਿੱਲੋਂ ਹੈਰੋਇਨ ਦੀ ਬਰਾਮਦੀ ਹੋਈ ਹੈ, 35 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 23 ਹਜ਼ਾਰ ਕੈਪਸੂਲ, 6 ਕਿੱਲੋ ਅਫ਼ੀਮ, 8 ਕੁਇੰਟਲ ਪੋਸਤ, ਇੱਕ ਫੈਕਟਰੀ ਸੀਲ ਕੀਤੀ ਗਈ ਹੈ ਤੇ ਇਸ ਤੋਂ ਇਲਾਵਾ ਤਿੰਨ ਦੋਸ਼ੀਆਂ ਦੀ ਪ੍ਰਾਪਰਟੀ ਅਟੈਚ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਡੀਐਸਪੀ ਮਲੋਟ ਵੱਲੋਂ ਇਕੱਤਰ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 256 ਐਫਆਈਆਰ, ਸੱਤ ਕਿੱਲੋ ਹੈਰੋਇਨ, 24 ਕਿੱਲੋ ਅਫ਼ੀਮ, 65 ਕਿੱਲੋ ਪੋਸਤ, 11,877 ਨਸ਼ੀਲੀਆਂ ਗੋਲੀਆਂ, 10 ਲੱਖ ਦੇ ਕਰੀਬ ਡਰੱਗ ਮਨੀ ਤੋਂ ਇਲਾਵਾ ਨਸ਼ਿਆਂ ਤੋਂ ਮੁਨਾਫ਼ੇ ਕਮਾ ਕੇ ਬਣਾਈਆਂ ਗਈਆਂ ਪ੍ਰਾਪਰਟੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਛੇ ਨਾਜਾਇਜ਼ ਇਮਾਰਤਾਂ ਨੂੰ ਢਹਿ ਢੇਰੀ ਕੀਤਾ ਗਿਆ ਹੈ ਅਤੇ 403 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਸ ਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸਨ ਤੇ ਜ਼ਿਲ੍ਹੇ ਦੀਆਂ ਪੇਂਡੂ ਰੱਖਿਆ ਕਮੇਟੀਆਂ, ਵਾਰਡ ਰੱਖਿਆ ਕਮੇਟੀਆਂ ਦੀ ਪ੍ਰਸ਼ੰਸ਼ਾ ਕੀਤੀ, ਜਿੰਨ੍ਹਾਂ ਨੇ ਇਸ ਮੁਹਿੰਮ ਵਿੱਚ ਉਸਾਰੂ ਰੋਲ ਅਦਾ ਕਰਕੇ ਨਸ਼ਿਆਂ ਦੇ ਖਾਤਮੇ ਵੱਲ ਕਦਮ ਚੁੱਕਿਆ ਹੈ, ਜਿਸ ਤਹਿਤ ਵੱਡੀ ਪੱਧਰ ’ਤੇ ਗ੍ਰਿਫਤਾਰੀਆਂ, ਨਸ਼ਿਆਂ ਦੀ ਰਿਕਵਰੀ, ਨਸ਼ਾ ਤਸਕਰਾਂ ਦੇ ਘਰ ਢਾਹੁਣ ਵਰਗੀਆਂ ਕਾਰਵਾਈਆਂ ਤੋਂ ਇਲਾਵਾ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੁਣ ਅੰਜਾਮ ਤੇ ਲਿਜਾਣ ਲਈ ਸਿਵਲ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ, ਪੇਂਡੂ ਰੱਖਿਆ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਕੁਆਰਡੀਟੇਨਰ ਮਨਵੀਰ ਖੁੱਡੀਆਂ ਨੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਸਬੰਧੀ ਸੂਚਨਾ ਵੀਡੀਸੀ ਕਮੇਟੀ ਮੈਂਬਰਾਂ ਦੇ ਨਾਲ ਜਰੂਰ ਸਾਂਝੀ ਕਰਨ ਤਾਂ ਜੋ ਵੀਡੀਸੀ ਕਮੇਟੀ ਦੇ ਮੈਂਬਰ ਆਪਣੀ ਆਈ.ਡੀ. ਨਾਲ ਅੱਗੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਾਣੂੰ ਕਰਵਾ ਸਕਣ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸਡੀਐੱਮ ਮਲੋਟ ਸ੍ਰੀ ਜੁਗਰਾਜ ਸਿੰਘ ਕਾਹਲੋਂ, ਬੀਡੀਪੀਓ ਲੰਬੀ ਰਾਕੇਸ਼ ਬਿਸ਼ਨੋਈ, ਡੀਐਸਪੀ ਲੰਬੀ ਹਰਬੰਸ ਸਿੰਘ ਧਾਲੀਵਾਲ, ਡੀਐਸਪੀ ਮਲੋਟ ਐਨਪੀਐਸ ਲਹਿਲ, ਐਸਐੱਚਓ ਕਬਰਵਾਲਾ ਹਰਪ੍ਰੀਤ ਕੌਰ, ਐਸਐੱਚਓ ਜਸਵੀਰ ਸਿੰਘ, ਐਸਐੱਚਓ ਕਿੱਲਿਆਂਵਾਲੀ ਜਗਸੀਰ ਸਿੰਘ, ਗੁਰਬਾਜ ਸਿੰਘ ਪੀਏ ਪਰਮਪਾਲ ਸਿੰਘ, ਹਰਪ੍ਰੀਤ ਸਿੰਘ, ਦਿਲਬਾਗ ਸਰਪੰਚ, ਸ਼ਿਵਰਾਜ ਸਿੰਘ ਮਿੱਠੜੀ, ਸੁਰਜੀਤ ਸਿੰਘ ਚੇਅਰਮੈਨ, ਰਾਜਦੀਪ ਸਿੰਘ ਥਰਾਜਵਾਲਾ, ਮੰਗਪਾਲ ਸਿੰਘ ਸੇਖੋਂ, ਇੰਦਰਜੀਤ ਸਿੰਘ, ਮਨਜੀਤ ਸਿੰਘ ਭੁੱਲਰ, ਜਸਵਿੰਦਰ ਸਿੰਘ ਭਾਗੂ, ਸਰਪੰਚ ਬਲਵੀਰ ਸਿੰਘ, ਸਰਪੰਚ ਜਗਦੇਵ ਸਿੰਘ, ਹਰਪਾਲ ਸਿੰਘ ਸੰਧੂ, ਸਰਪੰਚ ਗੁਰਤੇਜ ਸਿੰਘ ਮਹੂਆਣਾ, ਸਮੂਹ ਪੰਚਾਇਤ ਸਕੱਤਰਾਂ ਤੋਂ ਇਲਾਵਾ ਸਿਵਲ ਪ੍ਰਸਾਸ਼ਨ, ਪੁਲਿਸ ਪ੍ਰਸਾਸ਼ਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੀ.ਡੀ.ਸੀ. ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।