ਪਿੰਡ ਗੁਰੂਸਰ ’ਚ ਟਰਾਂਸਫਾਰਮਰਾਂ ’ਚੋਂ ਤਾਂਬਾ ਚੋਰੀ
ਪਿੰਡ ਗੁਰੂਸਰ ’ਚ ਟਰਾਂਸਫਾਰਮਰਾਂ ’ਚੋਂ ਤਾਂਬਾ ਚੋਰੀ, ਕਿਸਾਨਾਂ ’ਚ ਰੋਸ
Publish Date: Tue, 17 Mar 2026 03:39 PM (IST)
Updated Date: Tue, 17 Mar 2026 03:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਗਿੱਦੜਬਾਹਾ ਨੇੜਲੇ ਪਿੰਡ ਗੁਰੂਸਰ ’ਚ ਬੀਤੀ ਰਾਤ ਚੋਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿਸਾਨਾਂ ਦੇ ਖੇਤਾਂ ’ਚ ਲੱਗੇ ਤਿੰਨ ਟਰਾਂਸਫਾਰਮਰਾਂ ਅਤੇ ਮੋਟਰਾਂ ਵਿੱਚੋਂ ਚੋਰ ਤਾਂਬਾ ਚੋਰੀ ਕਰਕੇ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯਾਦਵਿੰਦਰ ਸਿੰਘ ਹੈਪੀ, ਬੱਬੀ ਸਿੱਧੂ, ਸੁਖਚਰਨ ਸਿੰਘ ਅਤੇ ਦਲਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਬੀਤੀ ਰਾਤ ਉਨ੍ਹਾਂ ਦੇ ਖੇਤਾਂ ਨੂੰ ਨਿਸ਼ਾਨਾ ਬਣਾਇਆ। ਸਵੇਰੇ ਜਦੋਂ ਉਹ ਖੇਤਾਂ ’ਚ ਪਹੁੰਚੇ ਤਾਂ ਟਰਾਂਸਫਾਰਮਰ ਖੁੱਲ੍ਹੇ ਹੋਏ ਮਿਲੇ ਅਤੇ ਅੰਦਰੋਂ ਤਾਂਬਾ ਗਾਇਬ ਸੀ। ਕਿਸਾਨਾਂ ਨੇ ਦੱਸਿਆ ਕਿ ਇਸ ਚੋਰੀ ਕਾਰਨ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ ਅਤੇ ਸਿੰਚਾਈ ਦੇ ਕੰਮ ਵੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ’ਚ ਇਸ ਤਰ੍ਹਾਂ ਦੀਆਂ ਚੋਰੀਆਂ ਵਧ ਰਹੀਆਂ ਹਨ, ਜਿਸ ਨਾਲ ਕਿਸਾਨਾਂ ’ਚ ਡਰ ਅਤੇ ਨਾਰਾਜ਼ਗੀ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤ ਕਿਸਾਨਾਂ ਵੱਲੋਂ ਇਸ ਮਾਮਲੇ ਸਬੰਧੀ ਥਾਣਾ ਗਿੱਦੜਬਾਹਾ ’ਚ ਪੁਲਿਸ ਨੂੰ ਦਰਖ਼ਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।