ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 73 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਦਕਿ ਜ਼ਿਲ੍ਹੇ 'ਚ 20 ਹੋਰ ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਜ਼ਿਲ੍ਹੇ 'ਚ 115 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਅੰਦਰ ਪਾਏ ਗਏ 73 ਕੋਰੋਨਾ ਪਾਜ਼ੇਟਿਵ ਵਿਅਕਤੀਆਂ 'ਚੋਂ 20 ਸ੍ਰੀ ਮੁਕਤਸਰ ਸਾਹਿਬ, 19 ਮਲੋਟ, 5 ਗਿੱਦੜਬਾਹਾ, 1 ਪਿੰਡ ਮਲੋਟ, 1 ਕਟੋਰੇਵਾਲਾ, 1 ਸੋਥਾ, 1 ਬਰੀਵਾਲਾ, 1 ਬਾਦਲ, 1 ਲੰਬੀ ਢਾਬ, 1 ਰੱਤਾ ਖੇੜਾ, 1 ਕੋਟਲੀ ਸੰਘਰ, 4 ਆਲਮਵਾਲਾ, 1 ਬਾਂਮ, 1 ਬੁਰਜ ਸਿੰਧਵਾਂ, 1 ਖਾਨੇ ਕੀ ਢਾਬ, 1 ਬੁੱਟਰ ਬਖੂਆ, 1 ਖੁੱਡੀਆਂ ਮਹਾਂ ਸਿੰਘ, 1 ਨੰਦਗੜ, 1 ਉਦੇਕਰਨ, 1 ਫਕਰਸਰ, 6 ਕਿੱਲਿਆਂਵਾਲੀ, 1 ਕੱਖਾਂਵਾਲੀ, 1 ਮਹਿਣਾ ਤੇ ਇਕ ਪਾਜ਼ੇਟਿਵ ਕੇਸ ਪਿੰਡ ਈਨਾ ਖੇੜਾ ਨਾਲ ਸਬੰਧਿਤ ਹੈ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 647 ਹੋ ਗਈ ਹੈ। ਜ਼ਿਲ੍ਹੇ ਭਰ 'ਚੋਂ ਹੁਣ ਤੱਕ ਕੁਲ 120973 ਸੈਂਪਲ ਲਏ ਗਏ ਹਨ ਜਿਨ੍ਹਾਂ 'ਚੋਂ 111177 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਿਲ੍ਹੇ 'ਚੋਂ ਹੁਣ ਤੱਕ ਕੁੱਲ 4528 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ 'ਚ 2976 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾ ਕੇ ਰੱਖੋ ਤੇ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ 'ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ।