ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੋਰੋਨਾ ਬਿਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਕੋਰੋਨਾ ਟੀਕਾਕਰਨ ਸਬੰਧੀ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਆਦੇਸ਼ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ, ਦਫ਼ਤਰੀ ਸਟਾਫ਼ ਤੇ ਲੋਕਾਂ ਨੂੰ ਕੋਰੋਨਾ ਟੀਕਾਕਰਨ ਕਰਵਾਉਣ ਸਬੰਧੀ ਪ੍ਰਰੇਰਿਤ ਕੀਤਾ ਗਿਆ ਤੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਇਸ ਸਮੇਂ ਡਾ. ਆਲਮਜੀਤ ਸਿੰਘ, ਡਾ. ਮਨੋਜ, ਗੁਰਤੇਜ ਸਿੰਘ, ਸੁਖਮੰਦਰ ਸਿੰਘ ਅਤੇ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ ਜ਼ਿਲ੍ਹਾ ਹੈਲਥ ਇੰਸਪੈਕਟਰ, ਅਤੁਲ ਸ਼ਰਮਾ, ਡਾ. ਜ਼ਸ਼ਪਾਲ ਸਿੰਘ, ਮੈਡਮ ਅੰਜਲੀ, ਜਸਵੀਰ ਕੌਰ, ਡਾ. ਅਜੀਤ ਪਾਲ ਸਿੰਘ, ਹਰਜੀਤ ਸਿੰਘ ਸਟਾਫ਼ ਨਰਸ, ਸੰਦੀਪ ਕੌਰ, ਸੀਮਾ ਰਾਣੀ ਆਸ਼ਾ, ਅਧਿਆਪਕ ਤੇ ਸਮੂਹ ਸਟਾਫ਼ ਹਾਜਰ ਸੀ। ਡਾ. ਰੰਜੂ ਸਿੰਗਲਾ ਵੱਲੋਂ ਕੈਂਪ 'ਚ ਸ਼ਾਮਲ ਹੋ ਕੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਸਮੇਂ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸ਼ੋਸਲ ਮੀਡੀਆ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆ ਅਫ਼ਵਾਹਾਂ ਤੋਂ ਦੂਰ ਰਹਿ ਕੇ ਕੋਵਿਡ-19 ਸਬੰਧੀ ਟੀਕਾਕਰਨ ਜਰੂਰ ਕਰਵਾਇਆ ਜਾਵੇ। ਇਸ ਕੈਂਪ ਦਾ ਪ੍ਰਬੰਧ ਗੁਰਤੇਜ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤੇ ਗੁਰਨਿਸ਼ਾਨ ਸਿੰਘ ਨੇ ਕੀਤਾ।