ਜਗਸੀਰ/ਦਵਿੰਦਰ ਗਿੱਦੜਬਾਹਾ, ਦੋਦਾ : ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾ ਕੇ ਲੋਕਾਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਇਸੇ ਤਹਿਤ ਐਸਡੀਐਮ ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਰਮੇਸ਼ ਕੁਮਾਰੀ ਕੰਬੋਜ ਐਸਐਮਓ ਦੋਦਾ ਦੀ ਅਗਵਾਈ ਹੇਠ ਪਿੰਡ ਭਲਾਈਆਣਾ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ 45 ਸਾਲ ਤੋਂ ਵੱਧ ਉਮਰ ਦੇ 109 ਵਿਅਕਤੀਆਂ ਨੂੰ ਕੋਵਿਡ-19 ਦੀ ਪਹਿਲੀ ਵੈਕਸੀਨ ਦੇ ਟੀਕੇ ਲਗਾਏ ਗਏ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਸੁਚੇਤ ਰਹਿਣ ਲਈ ਲੋਕਾਂ ਨੂੰ ਪ੍ਰਰੇਰਿਤ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਚਰਨਜੀਤ ਕੌਰ ਤੇ ਰਮਨਦੀਪ ਕੌਰ ਤੋਂ ਇਲਾਵਾ ਸਰਪੰਚ ਸੁਖਜੀਤ ਕੌਰ, ਜਗਮੀਤ ਸਿੰਘ ਛੱਤਿਆਣਾ, ਭਜਨਾਮ ਕੌਰ, ਅਮਰਜੀਤ ਸਿੰਘ, ਇੰਦਰਜੀਤ ਕੌਰ, ਸਰਬਜੀਤ ਕੌਰ ਅਤੇ ਆਸ਼ਾ ਵਰਕਜ਼ ਆਦਿ ਮੌਜੂਦ ਸਨ।