ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਬੁੱਧਵਾਰ ਨੂੰ 5 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਦਕਿ ਜ਼ਿਲ੍ਹੇ 'ਚ 3 ਹੋਰ ਵਿਅਕਤੀ ਠੀਕ ਹੋਏ ਹਨ। ਹੁਣ ਤਕ ਜ਼ਿਲ੍ਹੇ 'ਚ 521 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਅੰਦਰ ਪਾਏ ਗਏ 5 ਵਿਅਕਤੀਆਂ 'ਚੋਂ 4 ਸ੍ਰੀ ਮੁਕਤਸਰ ਸਾਹਿਬ ਅਤੇ 1 ਪਿੰਡ ਕਟੋਰੇਵਾਲਾ ਨਾਲ ਸਬੰਧਿਤ ਹੈ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 66 ਰਹਿ ਗਈ ਹੈ। ਜ਼ਿਲ੍ਹੇ ਭਰ 'ਚੋਂ ਹੁਣ ਤੱਕ ਕੁੱਲ 319544 ਸੈਂਪਲ ਲਏ ਗਏ ਹਨ ਜਿਨਾਂ੍ਹ 'ਚੋਂ 294005 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਿਲ੍ਹੇ 'ਚ ਹੁਣ ਤੱਕ ਕੁੱਲ 18095 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ 'ਚ 1046 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ 'ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨਾਂ੍ਹ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ, ਭੀੜ ਵਾਲੀਆਂ ਜਗ੍ਹਾ ਤੇ ਨਾ ਜਾਣ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੇਟਾਈਜ਼ ਨਾਲ ਸਾਫ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਤੋਂ ਬਚਾਅ ਰਹੇ।