ਸਟਾਫ਼ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਥਾਣਾ ਲੱਖੇਵਾਲੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਲੱਖੇਵਾਲੀ ਦੇ ਹੌਲਦਾਰ ਕਾਲਾ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸੀ। ਜਿਨ੍ਹਾਂ ਨੇ ਚੱਕ ਸ਼ੇਰੇਵਾਲਾ ਦੇ ਕੋਲ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ ਸਵਾ ਨੌ ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਕਸ਼ਮੀਰ ਸਿੰਘ ਨਿਵਾਸੀ ਪਾਕਾਂ ਫਾਜ਼ਿਲਕਾ ਦੇ ਵਜੋਂ ਹੋਈ ਹੈ, ਜਿਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।