ਭੰਵਰਾ/ਗਿੱਲ, ਸ੍ਰੀ ਮੁਕਤਸਰ ਸਾਹਿਬ : ਫੋਨ ਕਾਲ ਕਰ ਕੇ ਇਕ ਵਿਅਕਤੀ ਵੱਲੋਂ ਔਰਤ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਪੈਸੇ ਨਾ ਦੇਣ ਦੀ ਸੂਰਤ ’ਚ ਔਰਤ ਅਤੇ ਉਸਦੇ ਬੱਚਿਆਂ ਨੂੰ ਜਾਨੋ-ਮਾਰ ਦੇਣ ਦੀ ਧਮਕੀ ਵੀ ਦਿੱਤੀ ਗਈ। ਇਸ ਧਮਕੀ ਭਰੇ ਫੋਨ ਕਾਲ ਕਰਕੇ ਔਰਤ ਤੇ ਬੱਚੇ ਪੂਰੀ ਤਰ੍ਹਾਂ ਸਹਿਮੇ ਹੋਏ ਹਨ। ਓਧਰ ਪੁਲਿਸ ਵੱਲੋਂ ਜਾਂਚ ਆਰੰਭ ਦਿੱਤੀ ਗਈ ਹੈ।

ਇਸ ਸਬੰਧੀ ਥਾਣਾ ਸਿਟੀ ਮੁਕਤਸਰ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪਰਮਜੀਤ ਕੌਰ ਪਤਨੀ ਸਵ. ਇਕਬਾਲ ਸਿੰਘ ਭੁੱਲਰ ਵਾਸੀ ਨਾਕਾ ਨੰਬਰ 4 ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਸਨੂੰ ਮਿਤੀ 12\10\2021 ਦੀ ਰਾਤ ਨੂੰ ਕਰੀਬ 10:22 ਵਜੇ ਵੱਖ-ਵੱਖ ਫੋਨ ਨੰਬਰਾਂ ਤੋਂ ਕਾਲਾਂ ਆਈਆਂ ਤੇ 50 ਲੱਖ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ ਦੀ ਸੂਰਤ ’ਚ ਔਰਤ ਅਤੇ ਉਸਦੇ ਬੱਚਿਆਂ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ। ਓਧਰ ਇਸ ਮਾਮਲੇ ’ਚ ਥਾਣਾ ਸਿਟੀ ਮੁਕਤਸਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ਼ ਕਰਕੇ ਬਾਰੀਕੀ ਨਾਲ ਜਾਂਚ ਪੜਤਾਲ ਆਰੰਭ ਦਿੱਤੀ ਗਈ।

Posted By: Ramanjit Kaur