- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੱਲੇਵਾਲ ਕਿਹਾ ਕਿ ਸਰਕਾਰ ਵੱਲੋਂ ਪਾਲਿਸੀ ਨੂੰ ‘ਫਰੇਬ ਦੀ ਚਾਸ਼ਣੀ’ ਵਿੱਚ ਡੁਬੋ ਕੇ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਦੀ ਪਾਲਸੀ ਅਨੁਸਾਰ ਇੱਕ ਏਕੜ ਜ਼ਮੀਨ ਦੇ ਬਦਲੇ ਕਿਸਾਨ ਨੂੰ 200 ਗਜ਼ ਕਮਰਸ਼ੀਅਲ ਅਤੇ 1000 ਗਜ਼ ਰਿਹਾਇਸ਼ੀ ਪਲਾਟ ਦਿੱਤਾ ਜਾਣਾ ਸੀ, ਜਦਕਿ ਸੋਧਾਂ ਤੋਂ ਬਾਅਦ ਇਹ ਅੰਕੜੇ ਨਾਂਮਾਤਰ ਵਧਾ ਕੇ ਪੇਸ਼ ਕੀਤੇ ਜਾ ਰਹੇ ਹਨ।

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਵੱਲੋਂ ਸੋਧੀ ਗਈ ਲੈਂਡ ਪੂਲਿੰਗ ਪਾਲਸੀ ਨੂੰ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਕਰਾਰ ਦਿੰਦਿਆਂ ਇਸ ਖ਼ਿਲਾਫ਼ ਤਿੱਖਾ ਹਮਲਾ ਕੀਤਾ ਹੈ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੌਰਾਨ ਲਿਆਂਦੀਆਂ ਗਈਆਂ ਸੋਧਾਂ ਨੂੰ ਲੋਕਾਂ ਸਾਹਮਣੇ ‘ਵਿਕਾਸ ਪੱਖੀ’ ਪਾਲਸੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਜਦਕਿ ਅਸਲ ਵਿੱਚ ਇਹ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਯੋਜਨਾ ਹੈ।
ਡੱਲੇਵਾਲ ਕਿਹਾ ਕਿ ਸਰਕਾਰ ਵੱਲੋਂ ਪਾਲਿਸੀ ਨੂੰ ‘ਫਰੇਬ ਦੀ ਚਾਸ਼ਣੀ’ ਵਿੱਚ ਡੁਬੋ ਕੇ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਦੀ ਪਾਲਸੀ ਅਨੁਸਾਰ ਇੱਕ ਏਕੜ ਜ਼ਮੀਨ ਦੇ ਬਦਲੇ ਕਿਸਾਨ ਨੂੰ 200 ਗਜ਼ ਕਮਰਸ਼ੀਅਲ ਅਤੇ 1000 ਗਜ਼ ਰਿਹਾਇਸ਼ੀ ਪਲਾਟ ਦਿੱਤਾ ਜਾਣਾ ਸੀ, ਜਦਕਿ ਸੋਧਾਂ ਤੋਂ ਬਾਅਦ ਇਹ ਅੰਕੜੇ ਨਾਂਮਾਤਰ ਵਧਾ ਕੇ ਪੇਸ਼ ਕੀਤੇ ਜਾ ਰਹੇ ਹਨ। ਦੂਜੇ ਬਦਲ ਵਜੋਂ ਰਿਹਾਇਸ਼ੀ ਪਲਾਟ ਵਿੱਚ ਵੀ ਨਗਣ ਵਾਧਾ ਕਰ ਕੇ ਕਿਸਾਨਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਹਕੀਕਤ ਵਿੱਚ ਇਹ ਕਿਸਾਨਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ 4840 ਗਜ਼ (ਇੱਕ ਏਕੜ) ਵਿੱਚੋਂ ਪਹਿਲਾਂ ਹੀ ਬਹੁਤ ਘੱਟ ਹਿੱਸਾ ਵਾਪਸ ਕੀਤਾ ਜਾ ਰਿਹਾ ਸੀ ਅਤੇ ਹੁਣ ਵੀ ਸੋਧਾਂ ਦੇ ਨਾਂ ’ਤੇ ਕਿਸਾਨਾਂ ਨੂੰ ਵੱਡਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਇਸ ਪਾਲਸੀ ਨੂੰ ‘ਉਠ ਦੇ ਉੱਤੇ ਛਾਨਣੀ ਲਾਉਣ ਦੇ ਬਰਾਬਰ’ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਸਿਰਫ਼ ਅੰਕੜਿਆਂ ਦੀ ਖੇਡ ਰਾਹੀਂ ਲੋਕਾਂ ਨੂੰ ਭਰਮਿਤ ਕਰ ਰਹੀ ਹੈ। ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਦੀ ਉਪਜਾਊ ਜ਼ਮੀਨ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਦੇ ਬਦਲੇ ਭਵਿੱਖ ਵਿੱਚ ਵੱਡੇ ਕਰਜ਼ੇ ਲੈਣ ਦੀ ਯੋਜਨਾ ਹੈ।
ਪਹਿਲਾਂ ਐਕਵਾਇਰ ਕੀਤੀਆਂ ਜ਼ਮੀਨਾਂ ਅੱਜ ਤੱਕ ਵਿਕਸਤ ਨਹੀਂ ਕੀਤੀਆਂ
ਡੱਲੇਵਾਲ ਨੇ ਕਿਹਾ ਕਿ ਪਹਿਲਾਂ ਐਕਵਾਇਰ ਕੀਤੀਆਂ ਹਜ਼ਾਰਾਂ ਏਕੜ ਜ਼ਮੀਨਾਂ ਵੀ ਅੱਜ ਤੱਕ ਵਿਕਸਤ ਨਹੀਂ ਹੋ ਸਕੀਆਂ, ਫਿਰ ਨਵੀਂ ਪਾਲਸੀ ਦਾ ਕੀ ਤਰਕ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਸ ਪਾਲਸੀ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਣਗੇ ਅਤੇ ਲੋੜ ਪਈ ਤਾਂ ਵੱਡੇ ਪੱਧਰ ’ਤੇ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਅਤੇ ਕਿਸਾਨੀ ਦੇ ਭਵਿੱਖ ਦੀ ਰੱਖਿਆ ਲਈ ਹੈ।