ਡੀਏਵੀ ਸਕੂਲ ਮਲੋਟ ’ਚ ਰਿਹਾ ਗਣਤੰਤਰ ਦਿਵਸ ਦਾ ਉਤਸ਼ਾਹ
ਡੀਏਵੀ ਐਡਵਰਡ ਗੰਜ ਸੀ. ਸੈ. ਪਬਲਿਕ ਸਕੂਲ ਮਲੋਟ ਨੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Tue, 27 Jan 2026 03:34 PM (IST)
Updated Date: Tue, 27 Jan 2026 03:37 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਡੀਏਵੀ ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਵਿਹੜੇ ’ਚ ਗਣਤੰਤਰ ਦਿਵਸ ਉਤਸਾਹ ਨਾਲ ਮਨਾਇਆ। ਇਸਤੋਂ ਬਾਅਦ ਦੇਸ਼ ਦੇ ਉੱਜਵਲ ਭਵਿੱਖ, ਰਾਸ਼ਟਰੀ ਏਕਤਾ, ਸਦਭਾਵਨਾ ਅਤੇ ਤਰੱਕੀ ਲਈ ਪ੍ਰਾਰਥਨਾਵਾਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦਾਣਾ ਮੰਡੀ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਰੋਹ ’ਚ ਐਨਸੀਸੀ ਪਰੇਡ ’ਚ ਹਿੱਸਾ ਲਿਆ ਅਤੇ ਆਪਣੀਆਂ ਦੇਸ਼ ਭਗਤੀ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਇਸ ਦਿਨ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਅਤੇ ਭਾਰਤ ਇੱਕ ਲੋਕਤੰਤਰੀ ਗਣਰਾਜ ਬਣਿਆ। ਇਹ ਦਿਨ ਸਾਨੂੰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। ਗਣਤੰਤਰ ਦਾ ਅਰਥ ਹੈ ਲੋਕਾਂ ਦਾ ਰਾਜ। ਸਾਡਾ ਸੰਵਿਧਾਨ ਧਰਮ, ਜਾਤ ਜਾਂ ਭਾਸ਼ਾ ਦੀ ਪਰਵਾਹ ਕੀਤੇ ਬਿਨਾਂ ਸਾਰੇ ਨਾਗਰਿਕਾਂ ਨੂੰ ਬਰਾਬਰ ਅਧਿਕਾਰ ਦਿੰਦਾ ਹੈ। ਇਸ ਦਿਨ, ਭਾਰਤੀ ਨਾਗਰਿਕਾਂ ਦੇ ਚਿਹਰਿਆਂ ’ਤੇ ਭਾਰਤ ਮਾਂ ਲਈ ਮਾਣ, ਖੁਸ਼ੀ ਅਤੇ ਪਿਆਰ ਦੇਖਿਆ ਜਾ ਸਕਦਾ ਹੈ। ਸਾਨੂੰ ਆਪਣੇ ਪਿਆਰੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਵਧਾਉਣ ਲਈ ਪਿਆਰ ਅਤੇ ਭਾਈਚਾਰੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਾਡਾ ਦੇਸ਼ ਖੁਸ਼ਹਾਲ ਹੁੰਦਾ ਰਹੇ। ਇਸ ਮੌਕੇ ਸਕੂਲ ਸਟਾਫ਼ ਅਤੇ ਬੱਚੇ ਮੌਜੂਦ ਸਨ।