ਡੀਏਵੀ ਵੈਸ਼ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀ ਨਤੀਜਾ ਰਿਹਾ ਸ਼ਾਨਦਾਰ
ਡੀਏਵੀ ਵੈਸ਼ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀ ਨਤੀਜਾ ਰਿਹਾ ਸ਼ਾਨਦਾਰ
Publish Date: Sat, 11 Apr 2026 06:01 PM (IST)
Updated Date: Sat, 11 Apr 2026 06:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਦੌਰਾਨ ਡੀਏਵੀ ਵੈਸ਼ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਮੀਨੂ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਵੰਸ਼ ਨੇ 96.6 ਫੀਸਦੀ ਅੰਕ ਪ੍ਰਾਪਤ ਕਰਦੇ ਪਹਿਲਾ, ਊਸ਼ਾ ਨੇ 94.5 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰਭਜੋਤ ਕੌਰ ਨੇ 91.6 ਫੀਸਦੀ ਅੰਕ ਪ੍ਰਾਪਤ ਕਰਦੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰ. ਮੀਨੂੰ ਸ਼ਰਮਾ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਪਹਿਲੇ ਸਥਾਨ ਹਾਸਲ ਕਰਨ ਵਾਲੇ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ।