
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਲਹਿਰਾਇਆ ਕੌਮੀ ਝੰਡਾ

ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। 80ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੜੇ ਗਏ ਲੰਬੇ ਸੰਘਰਸ਼ ’ਚ ਮੋਹਰੀ ਭੂਮਿਕਾ ਰਹੀ। ਪੰਜਾਬ 'ਚੋਂ ਆਜ਼ਾਦੀ ਦੇ ਅਨੇਕਾਂ ਪਰਵਾਨਿਆਂ ਨੇ ਸ਼ਹੀਦੀ ਦਾ ਜਾਮ ਪੀ ਕੇ ਦੇਸ਼ ਨੂੰ ਆਜਾਦ ਕਰਵਾਉਣ ’ਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਭਾਰਤ ਦੀ ਆਜ਼ਾਦੀ ਦੇ ਅੰਦੋਲਨ ’ਚ ਅਣਗਿਣਤ ਲਹਿਰਾਂ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ ਅਤੇ ਲਾਲਾ ਹਰਦਿਆਲ ਵਰਗੇ ਸੂਰਮਿਆਂ ਨੂੰ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਲਈ ਬੜੇ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਮੈਨੂੰ ਇਸ ਇਤਿਹਾਸਕ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਲੀ ਮੁਕਤਿਆਂ ਦੀ ਚਰਨ ਛੋ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀਆਂ ਕਾਰਗੁਜ਼ਾਰੀਆਂ ਬਾਰੇ ਜ਼ਿਲ੍ਹਾ ਵਾਸੀਆਂ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਪਰੇਡ ਕਮਾਂਡਰ ਡੀਐਸਪੀ ਜੋਰਾ ਸਿੰਘ ਕਾਗੜਾ ਦੀ ਅਗਵਾਈ ’ਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਦੀਆਂ ਟੁਕੜੀਆਂ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਰ, ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਰਣਧੀਰ ਸਿੰਘ ਧੀਰਾ ਖੁੱਡੀਆਂ, ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐਸਪੀ (ਡੀ) ਮਨਮੀਤ ਸਿੰਘ ਢਿੱਲੋਂ, ਐਸਪੀ (ਐਚ) ਹਰਕਮਲ ਕੌਰ, ਐਸਡੀਐਮ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ, ਤਹਿਸੀਲਦਾਰ ਅੰਜੂ ਬਾਲਾ, ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ, ਡੀਐਸਪੀ ਰਸ਼ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ, ਜ਼ਿਲਾ ਟਰੇਡਰਜ਼ ਕਮਿਸ਼ਨ ਵਨੀਤ ਜਿੰਦਲ ਮੌਂਟੀ, ਚੇਅਰਮੈਨ, ਮਾਰਕਿਟ ਕਮੇਟੀ ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ, ਬਰੀਵਾਲਾ ਰਾਜਿੰਦਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਵਾਈਜ਼ ਪ੍ਰਧਾਨ ਯਾਦਵਿੰਦਰ ਸਿੰਘ, ਪ੍ਰਧਾਨ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਯੋਗਿਤਾ ਗੁੰਬਰ, ਪ੍ਰਧਾਨ ਨਗਰ ਪੰਚਾਇਤ ਬਰੀਵਾਲਾ ਕੇਵਲ ਕ੍ਰਿਸ਼ਨ, ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਲੰਬੀ ਰਪਿੰਦਰ ਕੌਰ, ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ ਇਕਬਾਲ ਸਿੰਘ ਵੜਿੰਗ, ਮਹਿਲਾ ਵਿੰਗ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਨਗਰ ਕੌਂਸਲ ਗੁਰਪਿੰਦਰ ਸਿੰਘ ਸ਼ੈਲੀ, ਸੀਨੀਅਰ ਵਾਇਸ ਪ੍ਰਧਾਨ ਹਰਦੀਪ ਸਿੰਘ, ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ, ਮੀਡੀਆ ਇੰਚਾਰਜ ਕੁਲਵਿੰਦਰ ਸਿੰਘ, ਪ੍ਰਧਾਨ ਪੈਸਟੀਸਾਈਡ ਯੂਨੀਅਨ ਅਜਵਿੰਦਰ ਸਿੰਘ ਪੂਨੀਆ, ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਜਗਸੀਰ ਸਿੰਘ ਵੀ ਹਾਜ਼ਰ ਸਨ।