ਡਿਪਟੀ ਕਮਿਸ਼ਨਰ ਵੱਲੋਂ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਚਰਚਾ
ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
Publish Date: Mon, 20 Apr 2026 04:46 PM (IST)
Updated Date: Mon, 20 Apr 2026 04:48 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ਦੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਬੰਦ ਪਈਆਂ ਸਟੀਰਟ ਲਾਈਟਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਵਪਾਰਕ ਅਦਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਫਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਨਗਰ ਕੌਸਲ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਸਫਾਈ ਅਭਿਆਨ ਚਲਾਇਆ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਪਾਵਰ ਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਨੀਵੀਆਂ ਤਾਰਾਂ ਨੂੰ ਉੱਚਾ ਚੁੱਕਿਆਂ ਜਾਵੇ ਅਤੇ ਜੇਕਰ ਕੋਈ ਬਿਜਲੀ ਦਾ ਬਕਸਾ ਸਹੀ ਨਹੀਂ ਹੈ ਉਸ ਨੂੰ ਬਦਲਿਆ ਜਾਵੇ ਤਾਂ ਜੋ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਸ਼ਹਿਰ ਅੰਦਰ ਵੱਧ ਰਹੇ ਟਰੈਫਿਕ ਸਮੱਸਿਆ ਦੇ ਹੱਲ ਲਈ ਉਨ੍ਹਾਂ ਟਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਟਰੈਫਿਕ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ ਅਤੇ ਇਸ ਤੋਂ ਇਲਾਵਾ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਗੁਰਕਿਰਨਦੀਪ ਸਿੰਘ ਸਿੱਧੂ ਐਸਡੀਐਮ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਐਸਡੀਐਮ ਗਿੱਦੜਬਾਹਾ, ਨਗਰ ਕੌਸਲ ਦੇ ਅਧਿਕਾਰੀ ਅਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।