ਮਹਿਲਾ ਬੀਐਲਓਜ਼ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਮਹਿਲਾ ਬੀਐਲਓਜ਼ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
Publish Date: Tue, 10 Mar 2026 04:39 PM (IST)
Updated Date: Tue, 10 Mar 2026 04:42 PM (IST)

ਸੁਖਦੀਪ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚੋਣ ਪ੍ਰਕਿਰਿਆ ਦੌਰਾਨ ਵਧੀਆ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ’ਚ ਆਪਣੀ ਯੋਗਤਾ ਅਤੇ ਸਮਰੱਥਾ ਦਾ ਪਰਚਾ ਦੇ ਰਹੀਆਂ ਹਨ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ’ਚ ਮਹਿਲਾ ਬੀਐਲਓਜ਼ ਦਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਮਹਿਲਾ ਬੀਐਲਓਜ਼ ਨੇ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਮੌਕੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਮਾਨਤਾ ਦੇਣਾ ਹੋਰ ਮਹਿਲਾਵਾਂ ਲਈ ਵੀ ਪ੍ਰੇਰਣਾ ਸਾਬਤ ਹੋਵੇਗਾ। ਇਸ ਮੌਕੇ ਹਲਕਾ ਵਾਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੀਐਲਓਜ਼ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ’ਚ ਉਨ੍ਹਾਂ ਮਹਿਲਾ ਬੀਐਲਓਜ਼ ਨੂੰ ਚੋਣ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਵੀ ਸੁਣਿਆਂ ਅਤੇ ਜਲਦ ਹਲ ਕਰਵਾਉਣ ਦਾ ਭਰੋਸਾ ਦਵਾਇਆ। ਇਸ ਮੌਕੇ ਸਨਮਾਨਿਤ ਹੋਈਆਂ ਮਹਿਲਾ ਬੀਐਲਓਜ਼ ਹਰਪ੍ਰੀਤ ਕੌਰ, ਰਾਜਵੀਰ, ਰਵਿੰਦਰਪਾਲ ਕੌਰ, ਬਲਜਿੰਦਰ ਕੌਰ, ਹਰਜੀਤ ਕੌਰ, ਕੁਲਦੀਪ ਕੌਰ, ਰਮਨਜੀਤ ਕੌਰ, ਰਜਿੰਦਰ ਕੌਰ, ਨਰਿੰਦਰ ਕੌਰ ਅਤੇ ਕਰਮਜੀਤ ਕੌਰ ਮੌਜੂਦ ਸਨ। ਇਸਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਬੀਐਲਓਜ਼ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।