31 ਤੱਕ ਡਿਜੀਟਲ ਲਾਈਫ ਸਰਟੀਫ਼ਿਕੇਟ ਕਰਵਾਓ ਜਮ੍ਹਾਂ
ਬਿਨਾਂ ਕਿਸੇ ਰੁਕਾਵਟ ਦੇ ਪੈਨਸ਼ਨ ਜਾਰੀ ਰੱਖਣ ਲਈ ਡਿਜੀਟਲ ਲਾਈਫ ਸਰਟੀਫ਼ਿਕੇਟ ਕਰਵਾਇਆ ਜਾਵੇ ਜਮ੍ਹਾਂ
Publish Date: Mon, 16 Mar 2026 03:39 PM (IST)
Updated Date: Mon, 16 Mar 2026 03:43 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਣ ਪ੍ਰਮਾਣ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਖਜ਼ਾਨਾ ਅਫ਼ਸਰ ਹਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਤੱਕ ਵੀ ਬੈਂਕਾਂ ਵਿੱਚ ਮੈਨੁਅਲ ਸਰਟੀਫਿਕੇਟ ਜਮ੍ਹਾਂ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਨਜ਼ਦੀਕੀ ਖਜ਼ਾਨਾ ਦਫ਼ਤਰ, ਸਬੰਧਤ ਬੈਂਕ ਦੀ ਬ੍ਰਾਂਚ ਜਾਂ ਸੇਵਾ ਕੇਂਦਰ, ਵਿਖੇ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਸਤੋਂ ਇਲਾਵਾ ਡੋਰ-ਸਟੈਪ ਡਿਲਿਵਰੀ ਤੁਸੀਂ ਰਾਜ ਸਰਕਾਰ ਦੀ ਘਰ ਬੈਠੇ ਸੇਵਾ ਰਾਹੀਂ 1076 ’ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹੋ। ਇਸੇ ਤਰ੍ਹਾਂ ਹੀ ਤੁਸੀਂ ਘਰ ਬੈਠੇ ਹੀ ਜੀਵਣ ਪ੍ਰਮਾਣ ਪੱਤਰ (Jeevan Pramaan Patra) ਐਪ ਡਾਊਨਲੋਡ ਕਰਕੇ ਵੀ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹੋ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) 31 ਮਾਰਚ 2026 ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣਾ ਜ਼ਰੂਰ ਯਕੀਨੀ ਬਣਾਇਆ ਜਾਵੇ।