ਡਿੱਪਸ ਦੇ ਬੱਚਿਆਂ ਦਾ ਓਲੰਪੀਆਡ ’ਚ ਸ਼ਾਨਦਾਰ ਪ੍ਰਦਰਸ਼ਨ
ਡਿੱਪਸ ਦੇ ਵਿਦਿਆਰਥੀਆਂ ਵੱਲੋਂ ਜੀਕੇ ਓਲੰਪਿਆਡ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Wed, 04 Feb 2026 04:15 PM (IST)
Updated Date: Wed, 04 Feb 2026 04:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਦਸ਼ਮੇਸ਼ ਇੰਟਰਨੈਸ਼ਨ ਪਬਲਿਕ ਸਕੂਲ ਥੇਹੜੀ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਯੂਨੀਫਾਈਡ ਕੌਂਸਲ ਵੱਲੋਂ ਆਯੋਜਿਤ ਕੀਤੇ ਗਏ ਜੀਕੇ ਓਲੰਪਿਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸੰਬੰਧੀ ਸਕੂਲ ਦੀ ਪ੍ਰਿੰ. ਮੋਨਿਕਾ ਸ਼ਰਮਾਂ ਨੇ ਦੱਸਿਆ ਕਿ ਇਸ ਓਲੰਪਿਆਡ ਵਿਚ ਸਕੂਲ ਦੇ 16 ਵਿਦਿਆਰਥੀਆਂ ਨੇ ਸਰਟੀਫਿਕੇਟ ਅਤੇ ਮੈਡਲ ਪ੍ਰਾਪਤ ਕਰਨ ਤੋਂ ਇਲਾਵਾ 3,996 ਰੁਪਏ ਦਾ ਸਬਸਕ੍ਰਿਪਸ਼ਨ ਕਾਰਡ ਵੀ ਹਾਸਲ ਕੀਤੇ ਹਨ, ਜੋ ਕਿ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਕੂਲ ਦੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਹਿਮਾਂਸ਼ੂ ਬਾਂਸਲ ਅਤੇ ਵਿਕਾਸ ਸਿੰਗਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਧਾਈ ਦਿੰਦਿਆਂ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ।