ਸਾਬਕਾ ਸੈਨਿਕਾਂ ਤੇ ਵੀਰ ਨਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ
ਸਾਬਕਾ ਸੈਨਿਕਾਂ ਤੇ ਵੀਰ ਨਾਰੀਆਂ ਦੀਆਂ ਸਹੂਲਤਾਂ ’ਤੇ ਹੋਈ ਚਰਚਾ
Publish Date: Sun, 29 Mar 2026 05:42 PM (IST)
Updated Date: Sun, 29 Mar 2026 05:44 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਥਾਨਕ ਭਾਈ ਮਹਾਂ ਸਿੰਘ ਹਾਲ ਵਿਖੇ ਆਰਮੀ ਵੈਟਰਨ ਵੈਲਫੇਅਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਗੰਧੜ (ਰਿਟਾ.) ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਅਰਜਿੰਦਰ ਕੌਰ ਸ਼ੇਰੇਵਾਲਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਕੀਤੀ ਗਈ ਅਤੇ ਪਰਿਵਾਰ ਨਾਲ ਸੰਵੇਦਨਾ ਸਾਂਝੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਨੇ ਅਗਨੀਵੀਰ ਯੋਜਨਾ ਬਾਰੇ ਦੱਸਦੇ ਹੋਏ ਕਿਹਾ ਕਿ ਨੌਜਵਾਨਾਂ ਲਈ ਭਵਿੱਖ ’ਚ ਵਧੀਆ ਮੌਕੇ ਹਨ ਅਤੇ ਰਿਟਾਇਰਮੈਂਟ ਤੋਂ ਬਾਅਦ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ ’ਚ ਤਰਜੀਹ ਮਿਲ ਸਕਦੀ ਹੈ। ਉਨ੍ਹਾਂ ਨੇ ਸਾਬਕਾ ਸੈਨਿਕਾਂ ਨੂੰ ਆਪਣੇ ਨਾਮ ਦਰਜ ਕਰਵਾਉਣ ਅਤੇ ਸਰਕਾਰੀ ਲਾਭ ਲੈਣ ਲਈ ਪ੍ਰੇਰਿਤ ਕੀਤਾ। ਈਸੀਐਚਐਸ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪੈਨਲ ਹਸਪਤਾਲਾਂ ਅਤੇ ਏਮਜ਼ ਬਠਿੰਡਾ ’ਚ ਉੱਚ ਦਰਜੇ ਦਾ ਇਲਾਜ ਉਪਲਬਧ ਹੈ। ਐਮਰਜੈਂਸੀ ਸਮੇਂ ਈਸੀਐਚਐਸ ਕਾਰਡ ਨਾਲ ਰੱਖਣ ਦੀ ਵੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਗਿਆ ਅਤੇ ਸਾਰੇ ਹਾਜ਼ਰ ਮੈਂਬਰਾਂ ਨੇ ਯੂਨੀਅਨ ਦੀ ਮਜ਼ਬੂਤੀ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ’ਚ ਜ਼ਿਲ੍ਹਾ ਸਕੱਤਰ ਹੌਲਦਾਰ ਮੇਜਰ ਸਿੰਘ, ਜ਼ਿਲ੍ਹਾ ਖਜਾਨਚੀ ਹੌਲਦਾਰ ਬਲਵਿੰਦਰ ਸਿੰਘ ਮੋਤਲੇਵਾਲਾ, ਜ਼ਿਲ੍ਹਾ ਐਡਵਾਈਜ਼ਰ ਕੈਪਟਨ ਗੁਰਮੀਤ ਸਿੰਘ, ਬਲਾਕ ਪ੍ਰਧਾਨ ਹੌਲਦਾਰ ਬੋਹੜ ਸਿੰਘ ਮੋਤਲੇ ਵਾਲਾ, ਜ਼ਿਲ੍ਹਾ ਵਾਈਸ ਪ੍ਰਧਾਨ ਹੌਲਦਾਰ ਅਮਰਿੰਦਰ ਸਿੰਘ ਖਾਰਾ ਸਾਹਿਬ, ਹੌਲਦਾਰ ਨਛੱਤਰ ਸਿੰਘ, ਜ਼ਿਲ੍ਹਾ ਐਡਵਾਈਜ਼ਰ ਹੌਲਦਾਰ ਜਗਸੀਰ ਸਿੰਘ ਖਾਰਾ, ਕੈਪਟਨ ਮਖਤਿਆਰ ਸਿੰਘ (ਸਲਾਹਕਾਰ), ਸੂਬੇਦਾਰ ਸਨਿੰਦਰ ਪਾਲ ਸਿੰਘ, ਇਕਬਾਲ ਸਿੰਘ ਨੰਦਗੜ੍ਹ, ਤਜਿੰਦਰ ਸਿੰਘ ਅਤੇ ਹੌਲਦਾਰ ਜਗਦੇਵ ਸਿੰਘ ਚੱਕ ਸ਼ੇਰੇਵਾਲਾ ਆਦਿ ਹਾਜ਼ਰ ਰਹੇ।