ਜ਼ਿਲ੍ਹਾ ਤੇ ਸੈਸ਼ਨ ਜੱਜ ਜ਼ਿਲ੍ਹਾ ਜੇਲ੍ਹ ’ਚ ਬੰਦੀਆਂ ਦੀਆਂ ਸੁਣੀਆਂ ਸਮੱਸਿਆਵਾਂ
ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
Publish Date: Tue, 17 Feb 2026 07:13 PM (IST)
Updated Date: Tue, 17 Feb 2026 07:15 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਅਤੇ ਰੂਪਾ ਧਾਲੀਵਾਲ ਅਡੀਸਨਲ ਸਿਵਲ ਜੱਜ (ਸੀਨੀਅਰ ਡਵੀਜਨ) ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ, ਦਾ ਦੌਰਾ ਕੀਤਾ ਗਿਆ। ਮਾਨਯੋਗ ਜੱਜ ਸਾਹਿਬ ਵੱਲੋਂ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਇਸਦੇ ਨਾਲ ਹੀ ਜੇਲ੍ਹ ਵਿਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਰੀਖਣ ਕੀਤਾ ਗਿਆ। ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਹਰਸ਼ਦੀਪ ਸਿੰਘ ਬਰਾੜ, ਡਿਪਟੀ ਚੀਫ, ਐੱਲਏਡੀਸੀ, ਜੋਬਨਦੀਪ ਸਿੰਘ, ਅਸਿਸਟੈਂਟ, ਐੱਲਏਡੀਸੀ ਅਤੇ ਇਕਬਾਲ ਸਿੰਘ ਬਰਾੜ, ਜੇਲ ਸੁਪਰਡੈਂਟ ਅਤੇ ਉਨ੍ਹਾਂ ਦਾ ਸਟਾਫ ਵੀ ਹਾਜਰ ਸੀ। ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਮਿਤੀ 14.03.2026 ਨੂੰ ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਰਾਹੀ ਨਿਪਟਾਉਣਾ ਚਾਹੁੰਦਾ ਹੈ ਉਹ ਸਬੰਧਤ ਅਦਾਲਤ ਨੂੰ ਦਰਖਾਸ਼ਤ ਦੇ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।