- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੁਲਿਸ ਵੱਲੋਂ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸਰਚ ਆਪਰੇਸ਼ਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ’ਤੇ ਐੱਸਐੱਸਪੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ। ਇਹ ਅਭਿਆਨ ਐੱਸਪੀ ‘ਡੀ’ ਅਸ਼ੋਕ ਮੀਨਾ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ’ਚ ਇੱਕੋ ਸਮੇਂ ਚਲਾਇਆ ਗਿਆ। ਇਸ ਦੌਰਾਨ ਵੇਟਿੰਗ ਹਾਲਾਂ, ਪਾਰਕਿੰਗਾਂ ਅਤੇ ਯਾਤਰੀਆਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ