ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦਾ ਲਿਆ ਜਾਇਜ਼ਾ
ਡਾ. ਸੁਨੀਲ ਬਾਂਸਲ ਸਿਵਲ ਸਰਜਨ ਵੱਲੋਂ ਸਿਵਲ ਹਪਸਤਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦਾ ਲਿਆ ਜਾਇਜ਼ਾ
Publish Date: Wed, 28 Jan 2026 04:29 PM (IST)
Updated Date: Wed, 28 Jan 2026 04:31 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਸਟਾਫ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਜਾਣ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਕ ਉਪਰਾਲਾ ਹੈ, ਜਿਸ ਨਾਲ ਹਰੇਕ ਪਰਿਵਾਰ ਨੂੰ ਸਿਹਤ ਪੱਖੋਂ ਬਿਨਾਂ ਕਿਸੇ ਸ਼ਰਤ ਇਲਾਜ ਮਿਲੇਗਾ। ਜੇਕਰ ਕਿਸੇ ਨੂੰ ਸਿਹਤ ਪੱਖੋਂ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਹ ਯੋਜਨਾ ਉਸ ਦੇ ਲਈ ਲਾਹੇਵੰਦ ਸਾਬਿਤ ਹੋਵੇਗੀ। ਮਰੀਜ਼ਾਂ ਨੂੰ ਆਰਥਿਕ ਤੌਰ ਤੇ ਮੁਸ਼ਕਿਲ ਨਹੀਂ ਆਵੇਗੀ ਅਤੇ 10 ਲੱਖ ਦਾ ਕੈਸ਼ਲੈਸ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ ਅਤੇ ਰਾਜ ਦੇ ਸਮੂਹ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਕੀਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਕੋਈ ਖੱਜਲ-ਖੁਆਰੀ ਨਾ ਝੱਲਣੀ ਪਵੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਕਾਰਡ ਸਿਵਲ ਹਸਪਤਾਲਾਂ ਅਤੇ ਵੱਖ-ਵੱਖ ਥਾਂ ਤੇ ਬਣੇ ਕਾਮਨ ਸਰਵਿਸ ਸੈਂਟਰਾਂ ਵਿਚ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ। ਇਸ ਮੌਕੇ ਡਾ. ਰਾਜੀਵ ਸੱਚਦੇਵਾ ਸੀਨੀਅਰ ਮੈਡੀਕਲ ਅਫਸਰ, ਡਾ. ਦੁਪਿੰਦਰ ਡੀਐਮਸੀ, ਨਰਸਿੰਗ ਸਿਸਟਰ ਅਤੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾ ਸਟਾਫ ਹਾਜ਼ਰ ਸੀ।