ਡਾ. ਸੁਨੀਲ ਬਾਂਸਲ ਦਾ ਸੂਬਾ ਪੱਧਰ ’ਤੇ ਸਨਮਾਨਿਤ
ਡਾ. ਸੁਨੀਲ ਬਾਂਸਲ ਸਿਵਲ ਸਰਜਨ ਅਹੁੱਦਾ ਸੰਭਾਲਦਿਆਂ ਹੀ ਰਾਜ ਪੱਧਰ ’ਤੇ ਹੋਏ ਸਨਮਾਨਿਤ
Publish Date: Wed, 18 Feb 2026 04:54 PM (IST)
Updated Date: Wed, 18 Feb 2026 04:57 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਲੋਕਾਂ ਨੂੰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਲਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧ ’ਚ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਸ੍ਰੀ ਕੁਮਾਰ ਰਾਹੁਲ ਆਈਏਐਸ ਪ੍ਰਮੁੱਖ ਸਕੱਤਰ ਸਿਹਤ ਵਿਭਾਗ ਪੰਜਾਬ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਵਧੀਆ ਕਾਰਗੁਜ਼ਾਰੀ ਬਦਲੇ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਸਿਹਤ ਮੰਤਰੀ ਪੰਜਾਬ ਵਲੋਂ ਇਨ੍ਹਾ ਵਲੋਂ ਨਿਭਾਈਆਂ ਜਾ ਰਹੀਆਂ ਜਿੰਮੇਵਾਰੀਆਂ ਦੀ ਪ੍ਰਸ਼ੰਸ਼ਾ ਕੀਤੀ ਗਈ। ਇਸ ਸਬੰਧ ਵਿਚ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਰਾਜ ਪੱਧਰ ’ਤੇ ਸਨਮਾਨਿਤ ਹੋਣਾ ਬੜੇ ਮਾਨ ਵਾਲੀ ਗੱਲ ਹੈ ਅਤੇ ਇਸ ਦਾ ਸਿਹਰਾ ਅਭਿਜੀਤ ਕਪਲਿਸ਼ ਆਈਏਐਸ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹੇ ਦੇ ਮਿਹਨਤੀ ਅਫਸਰਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਪੂਰੇ ਪੰਜਾਬ ਵਿਚੋਂ ਪਹਿਲੇ ਨੰਬਰ ਤੇ ਲੈਕੇ ਆਉਣਾ ਮੇਰਾ ਮੁੱਖ ਮਕਸਦ ਹੋਵੇਗਾ। ਉਨ੍ਹਾਂ ਜਿਲ੍ਹੇ ਦੇ ਸਾਰੇ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਅਤੇ ਨਾਲ ਹੀ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ। ਉਨ੍ਹਾਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦਾ ਉਨ੍ਹਾਂ ਉਪਰ ਵਿਸ਼ਵਾਸ ਕਰਕੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਸਰਜਨ ਦੀ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਲਈ ਦਿਨ ਰਾਤ ਮਿਹਨਤ ਕਰਨਗੇ।