ਡੀਆਰਐਸ ਕਾਨਵੈਂਟ ਸਕੂਲ ਕਾਉਣੀ ਦਾ ਨਤੀਜਾ ਸ਼ਾਨਦਾਰ ਰਿਹਾ
ਡੀਆਰਐਸ ਕਾਨਵੈਂਟ ਸਕੂਲ ਕਾਉਣੀ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 18 Apr 2026 04:02 PM (IST)
Updated Date: Sat, 18 Apr 2026 04:03 PM (IST)
ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਸੀਬੀਐਸਈ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ’ਚ ਡੀਆਰਐਸ ਕਾਨਵੈਂਟ ਸਕੂਲ ਕਾਉਣੀ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਿੰਸੀਪਲ ਨਵਨੀਤ ਕੁਮਾਰ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ ਕੁਲ 50 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵਿਦਿਆਰਥੀ ਅਰਮਾਨ ਸਿੰਘ ਤੇ ਗੋਤਮ ਸਿੰਘ ਨੇ 94.6 ਫ਼ੀਸਦੀ ਅੰਕ ਲੈ ਕੇ ਸਕੂਲ ’ਚੋਂ ਪਹਿਲਾ ਸਥਾਨ, ਰੋਹਿਤ ਵਰਮਾ ਨੇ 89.9 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਲਵਦੀਪ ਕੌਰ ਨੇ 88.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸਕੂਲ ਕਮਲਪ੍ਰੀਤ ਕੌਰ, ਮਨਵੀਰ ਕੌਰ, ਅਰਸ਼ਪ੍ਰੀਤ ਕੌਰ, ਰਪਨੀਤ ਕੌਰ ਨੇ ਚੰਗੇ ਅੰਕ ਲੈ ਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਸਕੂਲ ਦੇ ਸੰਸਥਾਪਕ ਨਿਹਾਲ ਸਿੰਘ ਬਰਾੜ ਅਤੇ ਵਾਈਸ ਪ੍ਰਿੰਸੀਪਲ ਤੇਜ਼ਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਮਿਹਨਤੀ ਸਟਾਫ਼ ਦੇ ਸਿਰ ਬੰਨ੍ਹਿਆ।