ਲਿਟਲ ਏਂਜਲ ਪਬਲਿਕ ਸਕੂਲ ਵਿਖੇ ਮਨਾਇਆ ਧਰਤੀ ਦਿਵਸ
ਲਿਟਲ ਏਂਜਲ ਪਬਲਿਕ ਸਕੂਲ ਵਿਖੇ ਮਨਾਇਆ ਧਰਤੀ ਦਿਵਸ
Publish Date: Fri, 24 Apr 2026 04:24 PM (IST)
Updated Date: Fri, 24 Apr 2026 04:28 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਲਿਟਲ ਏਂਜਲ ਪਬਲਿਕ ਸਕੂਲ ਗਿੱਦੜਬਾਹਾ ਵਿਖੇ ’ਧਰਤੀ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਨਿਸ਼ਾਂਤ ਬਾਘਲਾ ਨੇ ਦੱਸਿਆ ਕਿ ਇਸ ਸਾਲ ਸਕੂਲ ਵਿਖੇ ਇਹ ਦਿਵਸ ’ਸਾਡੀ ਸ਼ਕਤੀ, ਸਾਡਾ ਪਲੈਨੇਟ’ ਦੇ ਵਿਸ਼ੇਸ਼ ਥੀਮ ਹੇਠ ਮਨਾਇਆ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ’ ਗਰੀਨ ਐਨਰਜੀ’ ਨੂੰ ਅਪਣਾਉਣ ਅਤੇ ਰੋਜ਼ਾਨਾ ਜੀਵਨ ਵਿੱਚੋਂ ਪਲਾਸਟਿਕ ਦੇ ਕੂੜੇ ਨੂੰ ਘਟਾਉਣ ’ਤੇ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਭਾਸ਼ਣਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਕਿਵੇਂ ਪਲਾਸਟਿਕ ਸਾਡੀ ਧਰਤੀ ਅਤੇ ਸਿਹਤ ਲਈ ਘਾਤਕ ਸਿੱਧ ਹੋ ਰਿਹਾ ਹੈ। ਇਸ ਮੌਕੇ ਪਿ੍ਰੰ. ਲਤਾ ਬਾਘਲਾ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸੂਰਜੀ ਊਰਜਾ ਵਰਗੇ ਸਾਫ਼-ਸੁਥਰੇ ਸਰੋਤਾਂ ਵੱਲ ਵਧਣਾ ਚਾਹੀਦਾ ਹੈ ਅਤੇ ਪਲਾਸਟਿਕ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਕੈਂਪਸ ਵਿੱਚ ਪੌਦੇ ਵੀ ਲਗਾਏ ਗਏ ਅਤੇ ਸਾਰਿਆਂ ਨੇ ਰਲ ਕੇ ਧਰਤੀ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਦਾ ਅਹਿਦ ਲਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜਰ ਸੀ।