ਮੁਕਤਸਰ 'ਚ ਅੱਜ ਸਿੱਖਿਆ ਵਿਭਾਗ ਦਾ ਸਨਮਾਨ ਸਮਾਰੋਹ, ਮਨੀਸ਼ ਸਿਸੋਦੀਆ ਤੇ ਸਿੱਖਿਆ ਮੰਤਰੀ ਹਰਜੋਤ ਬੈਸ ਹੋਣਗੇ ਸ਼ਾਮਲ
ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਮੰਗਲਵਾਰ ਦੀ ਸਵੇਰ 10 ਵਜੇ ਨਰਾਇਣਗੜ੍ਹ ਪੈਲੇਸ, ਮਲੋਟ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਸਮਾਰੋਹ ਦੀ ਪ੍ਰਧਾਨਗੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਕਰਨਗੇ।
Publish Date: Tue, 23 Jun 2026 08:17 AM (IST)
Updated Date: Tue, 23 Jun 2026 08:18 AM (IST)
ਜਾਗਰਣ ਪ੍ਰਤੀਨਿਧ, ਸ੍ਰੀ ਮੁਕਤਸਰ ਸਾਹਿਬ : ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਮੰਗਲਵਾਰ ਦੀ ਸਵੇਰ 10 ਵਜੇ ਨਰਾਇਣਗੜ੍ਹ ਪੈਲੇਸ, ਮਲੋਟ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਸਮਾਰੋਹ ਦੀ ਪ੍ਰਧਾਨਗੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਕਰਨਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਿੱਖਿਆ ਸਕੱਤਰ ਸੋਨਾਲੀ ਗਿਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹਿਣਗੇ। ਪ੍ਰੋਗਰਾਮ ਤੋਂ ਬਾਅਦ ਮਨੀਸ਼ ਸਿਸੋਦੀਆ ਮਲੋਟ 'ਚ ਪਾਰਟੀ ਵਰਕਰਾਂ ਨਾਲ ਬੈਠਕ ਕਰਨਗੇ। ਇਸ ਬੈਠਕ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੀ ਮੌਜੂਦ ਰਹਿਣਗੇ, ਜਿਸ 'ਚ ਸੰਗਠਨ ਅਤੇ ਆਗਾਮੀ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।