- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
01 ਤੋਂ 05 ਦਸੰਬਰ ਤੱਕ ਫੂਕੇ ਜਾਣਗੇ ਵਿਧਾਇਕਾਂ ਦੇ ਪੁਤਲੇ : ਮੁਲਾਜ਼ਮ ਸਾਂਝਾ ਫਰੰਟ

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ਸਾਂਝੀ ਤਾਲਮੇਲ ਕਮੇਟੀ ਵੱਲੋਂ ਐਲਾਨ ਪ੍ਰੋਗਰਾਮ 01 ਦਸੰਬਰ ਤੋਂ 05 ਦਸੰਬਰ ਤੱਕ ਵਿਧਾਇਕਾਂ ਦੇ ਪੁਤਲੇ ਫੂਕੇ ਜਾਣਗੇ। ਇਸ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਭਵਨ ਵਿਖੇ ਫਰੰਟ ਦੇ ਕਨਵੀਨਰਾਂ ਮਨੋਹਰ ਲਾਲ ਸ਼ਰਮਾ, ਪਵਨ ਕੁਮਾਰ, ਜੋਗਿੰਦਰ ਸਿੰਘ ਮੱਲਣ, ਸੁਖਵਿੰਦਰਜੀਤ ਸਿੰਘ ਦੋਦਾ, ਹਰਦੇਵ ਸਿੰਘ, ਅੰਗਰੇਜ਼ ਸਿੰਘ ਦੀ ਪ੍ਰਧਾਨਗੀ ’ਚ ਹੋਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਮੰਗਾਂ ਪ੍ਰਤੀ ਟਾਲਮਟੋਲ ’ਤੇ ਵਾਅਦਿਆਂ ਤੋਂ ਮੁਕਰਨ ਦੀ ਨੀਤੀ ’ਤੇ ਚੱਲ ਰਹੀ ਹੈ। ਮੁੱਖ ਮੰਤਰੀ ਵਾਰ ਵਾਰ ਗੱਲਬਾਤ ਤੋਂ ਭੱਜ ਰਹੇ ਹਨ। ਸਰਕਾਰ ਮੁਲਾਜ਼ਮ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨਰ ਲਈ 2.59 ਦਾ ਫਾਰਮੂਲਾ ਲਾਗੂ ਕਰਨ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, 17/07/2020 ਦਾ ਪੱਤਰ ਵਾਪਸ ਕਰਨ ਤੇ ਰੁਜ਼ਗਾਰ ਮੰਗਦੇ ਨੌਜਵਾਨਾਂ ਉਪਰ ਤਸ਼ੱਦਦ ਕਰ ਰਹੀ ਹੈ। ਕੋਰਟਾਂ ਦੇ ਫ਼ੈਸਲੇ ਲਾਗੂ ਕਰਨ ਤੋਂ ਟਾਲਮਟੋਲ ਦੀ ਨੀਤੀ ’ਤੇ ਚੱਲ ਰਹੀ ਹੈ। ਆਪਣੀ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਮੁਲਾਜ਼ਮ ਮੰਚ ਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਐਲਾਨ ਸੰਘਰਸ਼ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ਸਾਂਝੀ ਤਾਲਮੇਲ ਕਮੇਟੀ ਵੱਲੋਂ ਮਲੋਟ ਵਿਖੇ 05 ਦਸੰਬਰ ਨੂੰ 11 ਵਜੇ ਬਿਜਲੀ ਬੋਰਡ ਦਫਤਰ ਮਲੋਟ ਇਕੱਤਰ ਹੋਣ ਉਪਰੰਤ ਸ਼ਹਿਰ ’ਚ ਰੋਸ ਮਾਰਚ ਕਰਨ ਤੋਂ ਬਾਅਦ ਪੁਲ ਕੋਲ ਵਿਧਾਇਕਾ ਦਾ ਪੁਤਲਾ ਫੂਕਿਆ ਜਾਵੇਗਾ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰ ਆਗੂ ਬਲਵੰਤ ਸਿੰਘ ਅਟਵਾਲ, ਪਰਮਜੀਤ ਸਿੰਘ, ਰਵੀ ਕੁਮਾਰ, ਪ੍ਰਗਟ ਸਿੰਘ ਜੰਬਰ, ਕੁਲਵਿੰਦਰ ਸਿੰਘ ਗੋਨਿਆਣਾ, ਬੂਟਾ ਸਿੰਘ, ਭਿੰਦਾ ਸਿੰਘ, ਕੰਵਲਜੀਤਪਾਲ, ਸੁਖਦੇਵ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ।