- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਸਦ ਵੱਲ ਮਾਰਚ ਕਰਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੇ ਵਿਰੋਧ ’ਚ ਕੇਂਦਰ ਸਰਕਾਰ ਦੇ ਪੁਤਲੇ ਸਾੜੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਦਿੱਲੀ ’ਚ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਲੰਬੀ ਅਤੇ ਪਿੰਡ ਸਿੰਘੇਵਾਲਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਭਾਕਿਯੂ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਲਾ ਸਿੰਘ ਖੁਨਣ ਖੁਰਦ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਇਸ ਕਦਮ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਾਰ ਦਿੱਤਾ। ਇਸ ਉਪਰੰਤ ਲੰਬੀ ਵਿਖੇ ਬਲਾਕ ਭਰ ’ਚੋਂ ਪਹੁੰਚੇ ਮਜ਼ਦੂਰਾਂ ਕਿਸਾਨਾਂ ਤੇ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਗੁਰਪਾਸ਼ ਸਿੰਘ, ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਵਾਲਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਦਿਲਾਵਰ ਸਿੰਘ ਤੇ ਪ੍ਰਕਾਸ਼ ਚੰਦ ਚੰਨੂ ਨੇ ਆਖਿਆ ਕਿ ਬੀਤੇ ਦਿਨ ਯੰਤਰ ਮੰਤਰ ਤੋਂ ਸੰਸਦ ਵੱਲ ਆਪਣੀਆਂ ਮੰਗਾਂ ਦੇ ਹੱਕ ’ਚ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਦੇ ਨਾਲ ਸਿਵਲ ਕੱਪੜਿਆਂ ’ਚ ਮੌਜੂਦ ਗੁੰਡਾ ਅਨਸਰਾਂ ਵੱਲੋਂ ਅੰਨਾ ਤਸ਼ੱਦਦ ਕਰਕੇ ਦਰਜਨਾਂ ਵਿਦਿਆਰਥੀਆਂ ਨੂੰ ਗੰਭੀਰ ਜ਼ਖ਼ਮੀ ਕਰਨ ਤੋਂ ਪਹਿਲਾਂ ਝੂਠੇ ਕੇਸ ਵੀ ਮੜ੍ਹ ਦਿੱਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪਿਛਲੇ 24 ਦਿਨਾਂ ਤੋਂ ਪੇਪਰ ਲੀਕ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ, ਘੁਟਾਲਿਆਂ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ਪਰ ਮੋਦੀ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ। ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇ ਰਾਜ ’ਚ ਸੈਂਕੜੇ ਪੇਪਰ ਲੀਕ ਹੋ ਚੁੱਕੇ ਹਨ ਅਤੇ ਨੀਟ ਦੀ ਮੁੜ ਪ੍ਰਖਿਆ ਚ ਦੋ ਲੱਖ ਤੋਂ ਵੱਧ ਵਿਦਿਆਰਥੀ ਮੁੜ ਪ੍ਰਖਿਆ ਨਹੀਂ ਦੇ ਸਕੇ ਜਦੋਂ ਕਿ ਦਰਜਨ ਦੇ ਕਰੀਬ ਵਿਦਿਆਰਥੀ ਖੁਦਕੁਸ਼ੀ ਵਰਗਾ ਕਦਮ ਚੁੱਕਣ ਲਈ ਮਜਬੂਰ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ