- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਦਵਿੰਦਰ ਬਾਘਲਾ, ਪੰਜਾਬੀ ਜਾਗਰਣ, ਦੋਦਾ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਪੰਜਾਬ ਯੂਥ ਕਾਂਗਰਸ ਹਲਕਾ ਗਿੱਦੜਬਾਹਾ ਵੱਲੋਂ ਪਿੰਡ ਦੋਦਾ ਦੇ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਥ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ੁਭਮ ਸ਼ਰਮਾ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਇੰਚਾਰਜ ਹਰਪ੍ਰੀਤ ਸਿੰਘ ਜੋਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਰਮਾਨ ਭੁੱਲਰ ਤੇ ਹਲਕਾ ਗਿੱਦੜਬਾਹਾ ਦੇ ਪ੍ਰਧਾਨ ਸਤਵਿੰਦਰ ਸਿੰਘ ਹੈਪੀ ਕਟਾਰੀਆ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਸ ਨੂੰ ਯੂਥ ਕਾਂਗਰਸ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਗ੍ਰਿਫ਼ਤਾਰੀਆਂ ਕਰਕੇ ਯੂਥ ਕਾਂਗਰਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਸ਼ੁਭਮ ਸ਼ਰਮਾ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਚੇਅਰਮੈਨ ਜਗਦੀਸ਼ ਕਟਾਰੀਆ ਦੋਦਾ, ਬਲਾਕ ਪ੍ਰਧਾਨ ਸੰਦੀਪ ਬਰਾੜ, ਗੁਰਜੰਟ ਸਿੰਘ ਜੱਸੀ, ਬੱਬੂ ਭੁੱਲਰ, ਕਾਲੀ ਭੁੱਲਰ, ਮਲਕੀਤ ਬਰਾੜ, ਸ਼ਮਸ਼ੇਰ ਦੋਦਾ ਮੀਤ ਪ੍ਰਧਾਨ, ਵਜ਼ੀਰ ਖਾਲਸਾ, ਰਿੰਕੂ ਕਟਾਰੀਆ, ਗੁਰਬਾਜ਼ ਦੋਦਾ ਸਮੇਤ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀ ਵਰਕਰ ਮੌਜੂਦ ਸਨ।