
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਰਤੀ ਕਿਸਾਨ ਯੂਨੀਅਨ ਪਿੰਡ ਕੋਟਲੀ ਅਬਲੂ ਦੀ ਚੋਣ ਹੋਈ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਕਿਰਤੀ ਕਿਸਾਨ ਯੂਨੀਅਨ ਪਿੰਡ ਕੋਟਲੀ ਅਬਲੂ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ ਜਿਸ ’ਚ ਸਰਬਸੰਮਤੀ ਨਾਲ ਜਗਮੀਤ ਸਿੰਘ ਕੋਟਲੀ ਅਬਲੂ ਨੂੰ ਪਿੰਡ ਇਕਾਈ ਦਾ ਪ੍ਰਧਾਨ, ਜਸਪ੍ਰੀਤ ਸਿੰਘ ਗਰੇਵਾਲ ਨੂੰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਸਕੱਤਰ, ਨਿੰਦਰ ਸਿੰਘ ਖਜਾਨਚੀ ਕੁਲਦੀਪ ਸਿੰਘ ਪ੍ਰੈਸ ਸਕੱਤਰ ਚੁਣੇ ਗਏ। ਇਸਤੋਂ ਇਲਾਵਾ ਸੁਖਪ੍ਰੀਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ, ਤਾਰੀ ਸਿੰਘ, ਬਿੱਟੂ ਖਾਲਸਾ, ਪਾਲਾ ਸਿੰਘ, ਲੱਖਾ ਸਿੰਘ, ਸੁਖਪਾਲ ਸਿੰਘ, ਗੁਰਲਾਲ ਸਿੰਘ, ਗੁਰਜੰਟ ਸਿੰਘ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਦਵਿੰਦਰ ਸਿੰਘ ਲੁਬਾਣਿਆਂਵਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਰ ਰਹੀ, ਜੇਕਰ ਇਹ ਸਿਰੇ ਚੜ ਗਿਆ ਤਾਂ ਖੇਤੀਬਾੜੀ ਤੇ ਡੇਰੀ ਪੋਲਟਰੀ ਨਾਲ ਸਬੰਧਤ ਵੱਡੀ ਪੱਧਰ ’ਤੇ ਸਸਤੀਆਂ ਵਸਤੂਆਂ ਭਾਰਤ ਦੀ ਮੰਡੀ ’ਚ ਆ ਜਾਣਗੀਆਂ ਜਿਸ ਦੀ ਵਜ੍ਹਾ ਕਰਕੇ ਇੱਥੋਂ ਦੇ ਕਿਸਾਨਾਂ ਦੀ ਫਸਲ ਮੰਡੀਆਂ ’ਚ ਰੁਲ ਜਾਵੇਗੀ। ਇਸੇ ਤਰ੍ਹਾਂ ਦੁੱਧ ਤੇ ਹੋਰ ਚੀਜ਼ਾਂ ਸਸਤੀਆਂ ਆਉਣ ਦੇ ਨਾਲ ਡੇਅਰੀ ਦਾ ਧੰਦਾ ਕਰਨ ਵਾਲੇ ਲੋਕਾਂ ਦਾ ਰੁਜ਼ਗਾਰ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਮੁਕਤ ਪਾਰ ਸਮਝੌਤਾ ਤੁਰੰਤ ਰੱਦ ਹੋਵੇ। ਇਸਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਮਾਰੀ ਜਾਵੇ, ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ, ਹਰ ਖੇਤ ਦੀ ਸਿੰਚਾਈ ਲਈ ਪਾਣੀ ਅਤੇ ਇਸਤੋਂ ਇਲਾਵਾ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਕ ਹੱਲ ਹੋਵੇ। ਸਾਰੀਆਂ ਫਸਲਾਂ ਨੂੰ ਐਮਐਸਪੀ ’ਤੇ ਖਰੀਦਣ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ ਅਤੇ ਹੋਰ ਮੰਗਾਂ ਨੂੰ ਲੈ ਕੇ ਇੱਕ ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਸੰਯੁਕਤ ਮੋਰਚੇ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਲੋਕਾਂ ਨੂੰ ਟਰੈਕਟਰ ਟਰਾਲੀਆਂ ਸਮੇਤ ਪਹੁੰਚਣ ਦੀ ਅਪੀਲ ਕੀਤੀ।