- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗੂਆਂ ਨੇ ਕਿਹਾ ਕਿ ਜੇਕਰ ਸਾਂਝੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਕੇ ਸਰਕਾਰ ਨਾਲ ਆਰਪਾਰ ਦੀ ਲੜਾਈ ਸ਼ੁਰੂ ਕੀਤੀ ਜਾਵੇਗੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ‘ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਕਮੇਟੀ’ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਡੀਸੀ ਦਫ਼ਤਰ ਮੀਟਿੰਗ ਹਾਲ ਵਿਖੇ ਹੋਈ। ਸਟੇਟ ਬਾਡੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅਤੇ ਜ਼ਿਲ੍ਹਾ ਕਮੇਟੀ ਦੀ ਕਾਰਵਾਈ ਅਨੁਸਾਰ 7 ਜੁਲਾਈ ਮੰਗਲਵਾਰ ਸ਼ਾਮ ਨੂੰ 5 ਵਜੇ ਐਮਐਲਏ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਘਰ ਦੇ ਸਾਹਮਣੇ ਰੋਸ ਵਿਖਾਵਾ ਕਰਕੇ ਮੰਗਾਂ ਪੂਰੀਆਂ ਕਰਨ ਲਈ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਇਸ ਤਰ੍ਹਾਂ 11 ਜੁਲਾਈ ਨੂੰ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਸਰਕਾਰ ਦਾ ਮਲੋਟ ਵਿਖੇ ਸੁਭਾ 10 ਵਜੇ ਦਾਣਾ ਮੰਡੀ ਮਲੋਟ ਵਿਖੇ ਰੈਲੀ ਕਰਨ ਉਪਰੰਤ ਘਿਰਾਓ ਕੀਤਾ ਜਾਵੇਗਾ। ਜਿਸ ਵਿੱਚ ਚਿਤਾਵਨੀ ਪੱਤਰ ਦਿੱਤਾ ਜਾਵੇਗਾ ਕਿ ਸਾਡੀਆਂ ਸਾਂਝੀਆਂ ਮੰਗਾਂ 18% ਡੀਏ, 2.59 ਫੈਕਟਰ, ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਮੁਲਾਜ਼ਮ ਪੱਕੇ ਕਰਨੇ ਅਤੇ ਹੋਰ ਮੰਨੀਆਂ ਮੰਗਾਂ 17 ਜੁਲਾਈ ਤੋਂ ਪਹਿਲਾਂ ਲਾਗੂ ਕਰਨ ਲਈ ਚਿਤਾਵਨੀ ਦਿੱਤੀ ਜਾਵੇਂਗੀ।
ਆਗੂਆਂ ਨੇ ਕਿਹਾ ਕਿ ਜੇਕਰ ਸਾਂਝੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਕੇ ਸਰਕਾਰ ਨਾਲ ਆਰਪਾਰ ਦੀ ਲੜਾਈ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਆਗੂਆਂ ਨੇ ਸਾਰੇ ਪੈਨਸ਼ਨਰਜ਼ ਸਾਥੀਆਂ ਨੂੰ ਉਕਤ ਸਾਰੇ ਪ੍ਰੋਗਰਾਮ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਅਪੀਲ ਕੀਤੀ। ਮੀਟਿੰਗ ’ਚ ਪ੍ਰਧਾਨ ਕਰਮਜੀਤ ਸ਼ਰਮਾ, ਬਲਵੰਤ ਸਿੰਘ ਅਟਵਾਲ, ਜਸਵੰਤ ਸਿੰਘ ਬਰਾੜ, ਕੁਲਦੀਪ ਸਿੰਘ ਬਰਾੜ, ਸੁਖਦੇਵ ਸਿੰਘ, ਚੌਧਰੀ ਬਲਬੀਰ ਸਿੰਘ, ਸੁਖਮੰਦਰ ਸਿੰਘ ਬੇਦੀ ਅਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ।