- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਗੇਟ ਰੈਲੀ

ਪੰਜਾਬੀ ਜਾਗਰਣ ਟੀਮ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਅਪਣਾਈ ਜਾ ਰਹੀ ਵਾਅਦਾ ਖਿਲਾਫ਼ੀ ਨੀਤੀ ਤੋਂ ਸਤਾਏ ਦਰਜਨਾਂ ਵੱਖ-ਵੱਖ ਮੁਲਾਜ਼ਮ, ਪੈਨਸ਼ਨਰਜ਼ ਜਥੇਬੰਦੀਆਂ ਵੱਲੋਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਦੇ ਝੰਡੇ ਹੇਠ 2 ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਨੂੰ ਹੋ ਤਿੱਖਾ ਕਰ ਦਿੱਤਾ ਗਿਆ ਹੈ, ਜਿਸਦੇ ਚਲਦਿਆਂ ਅੱਜ ਸੈਂਕੜੇ ਮੁਲਾਜ਼ਮਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇ ਪ੍ਰਦਰਸ਼ਨ ਕਰਦਿਆਂ ਸਰਕਾਰ ਦੀਆਂ ਨੀਤੀਆਂ ਨੂੰ ਰੱਜ ਕੇ ਭੰਡਿਆ ਗਿਆ। ਇਸ ਮੌਕੇ ਕਰਮਚਾਰੀਆਂ ਅਤੇ ਪੈਨਸ਼ਨਰਜ਼ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੀਐਸਐਮਐਸਯੂ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਹੋਰ ਬੁਲਾਰਿਆ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਸਗੋਂ ਮੰਗਾਂ ਪੂਰੀਆਂ ਕਰਨ ਦੇ ਨਾਮ ਤੇ ਕਮੇਟੀਆਂ ਬਣਾ ਕੇ ਕੇਵਲ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਖੁਦ ਇਹ ਕਹਿੰਦੇ ਸੀ ਕਿ ਜੇਕਰ ਕਿਸੇ ਮਸਲੇ ਨੂੰ ਲਮਕਾਉਣਾ ਹੈ ਤਾਂ ਉਸ ਲਈ ਕੋਈ ਕਮੇਟੀ ਜਾਂ ਸਿੱਟ ਗਠਿਤ ਕਰ ਦਿਓ, ਫਿਰ ਉਹ ਮਸਲਾ ਲੰਮਾ ਸਮਾ ਲਟਕਦਾ ਰਹੇਗਾ, ਪ੍ਰੰਤੂ ਸਰਕਾਰ ਬਣਨ ਉਪਰੰਤ ਖੁਦ ਅਜਿਹੀਆਂ ਮੁਲਾਜ਼ਮ ਮਾਰੂ ਨੀਤੀਆਂ ਦੀਆਂ ਹੀ ਪੈੜਾਂ ਵਿੱਚ ਚੱਲਿਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਇਹ ਮਹਾਂ ਹੜਤਾਲ ਪੰਜਾਬ ਦੇ ਸਮੂੱਚੇ ਦਫ਼ਤਰਾਂ ਤੋਂ ਲੈ ਕੇ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਤੱਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੂਰਾ ਜ਼ੋਰ ਮੁਲਾਜ਼ਮ ਸੰਘਰਸ਼ਾਂ ਨੂੰ ਫੇਲ ਕਰਨ ਤੇ ਲੱਗਾ ਹੋਇਆ ਹੈ ਪ੍ਰੰਤੂ ਦਿਨ ਪ੍ਰਤੀਦਿਨ ਮੁਲਾਜ਼ਮ ਲਾਮਬੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਟੇਜ਼ਾਂ ਤੇ ਅਕਸਰ ਹੀ ਕਿਹਾ ਜਾਂਦਾ ਹੈ ਕਿ ਉਹ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹਨ ਪ੍ਰੰਤੂ ਪਿਛਲੇ ਸਾਢੇ 4 ਸਾਲ ਦੌਰਾਨ 16-17 ਵਾਰ ਮੀਟਿੰਗਾਂ ਰੱਖ ਕੇ ਮੁਲਵਤੀ ਕੀਤੀਆਂ ਗਈਆਂ ਹਨ, ਜਿਸ ਕਾਰਨ ਇਹ ਸਰਕਾਰ ਆਪਣਾ ਵਿਸ਼ਵਾਸ ਕਰਮਚਾਰੀਆਂ ਤੋਂ ਗਵਾ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਸਾਂਝੇ ਮੁਲਾਜ਼ਮ ਮੰਚ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ ਜਿਸਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗਾ। ਇਸ ਰੋਸ ਪ੍ਰਦਰਸ਼ਨ ਦੌਰਾਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ, ਡੀਐਮਐਫ ਦੇ ਆਗੂ ਪਵਨ ਕੁਮਾਰ, ਡੀਟੀਐਫ ਦੇ ਆਗੂ ਲਖਵੀਰ ਸਿੰਘ ਹਰੀਕੇ, ਪਰਮਿੰਦਰ ਸਿੰਘ, ਜੀਟੀਯੂ ਦੇ ਮਨੋਹਰ ਲਾਲ ਸ਼ਰਮਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਬਲਦੇਵ ਸਿੰਘ, ਜੀਟੀਯੂ ਵਿਗਿਆਨਕ ਦੇ ਪ੍ਰਗਟ ਜੰਬਰ, ਮਾਸਟਰ ਕਾਰਡ ਯੂਨੀਅਨ, ਬੀਐੱਡ ਅਧਿਆਪਕ ਫਰੰਟ, 6635 ਈਟੀਟੀ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਲੈਬਾਰਟਰੀ ਸਟਾਫ ਯੂਨੀਅਨ, ਸਪੈਸ਼ਲ ਕਾਡਰ ਅਧਿਆਪਕ ਫਰੰਟ, ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਦੇ ਦਰਸ਼ਨ ਸਿੰਘ ਕਪੂਰ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਕਰਮਜੀਤ ਸਿੰਘ ਸ਼ਰਮਾ, ਪੰਜਾਬ ਰੋਡਵੇਜ਼ ਯੂਨੀਅਨ ਦੇ ਮੇਜਰ ਸਿੰਘ, ਸੀਪੀਐਫ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦੀਪਕ ਕੁਮਾਰ, ਪੀਐਸਯੂ ਤੋਂ ਸੁਖਪ੍ਰੀਤ ਕੌਰ, ਮਿੱਡ ਡੇ ਮੀਲ ਵਰਕਰ ਯੂਨੀਅਨ ਤੋਂ ਰਮਨਦੀਪ ਕੌਰ, ਖੁਸ਼ਕਰਨ ਸਿੰਘ, ਰਣਜੀਤ ਸਿੰਘ ਭਲਾਈਆਣਾ, ਗੁਰਪ੍ਰੀਤ ਸਿੰਘ, ਰਮਨਜੀਤ ਕੌਰ, ਪੁਸ਼ਪਿੰਦਰ ਸਿੰਘ, ਸੁਖਮੰਦਰ ਸਿੰਘ, ਪਰਮਾਤਮਾ ਸਿੰਘ, ਕੁਲਵਿੰਦਰ ਸਿੰਘ, ਪਰਮਿੰਦਰ ਖੋਖਰ, ਜੀਵਨ ਸਿੰਘ, ਬਲਦੇਵ ਸਿੰਘ, ਵਿਕਰਮਜੀਤ ਸਿੰਘ, ਪਰਗਟ ਜੰਬਰ, ਕੁਲਜੀਤ ਸਿੰਘ, ਵਿਕਰਮਜੀਤ ਸਿੰਘ, ਜਗਸੀਰ ਸਿੰਘ, ਮਨਦੀਪ ਸਿੰਘ, ਕੁਲਵੰਤ ਸਿੰਘ, ਹਰਭਜਨ ਸਿੰਘ, ਮੇਜਰ ਸਿੰਘ, ਅਮਰਜੀਤ ਸਿੰਘ, ਚਮਕੌਰ ਸਿੰਘ, ਸਤਨਾਮ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।