ਸਰਕਾਰੀ ਕਾਲਜ ’ਚ ‘ਗੁੱਡ ਗਵਾਰਨੈੱਸ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ’ਚ ‘ਗੁੱਡ ਗਵਾਰਨੈੱਸ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
Publish Date: Wed, 07 Jan 2026 05:03 PM (IST)
Updated Date: Wed, 07 Jan 2026 05:06 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ’ਚ ਕਾਲਜ ਪ੍ਰਿੰਸੀਪਲ ਡਾ. ਜਯੋਤਸਨਾ ਦੀ ਅਗਵਾਈ ਅਤੇ ਵਾਇਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਦੇ ਯਤਨਾਂ ਸਦਕਾ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਨਐਸਐਸ ਯੂਨਿਟ ਦੇ ਸਹਿਯੋਗ ਨਾਲ, ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਨ ਨੂੰ ਸਮਰਪਿਤ ‘ਗੁੱਡ ਗਵਾਰਨੈੱਸ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ ਜਿਸ ’ਚ ਪ੍ਰੋ. ਖੁਸ਼ਦੀਪ ਕੌਰ ਮਨੈਜਮੈਂਟ ਵਿਭਾਗ ਨੇ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ’ਚ ਵਿਦਿਆਰਥੀਆਂ ਨੂੰ ਦੱਸਿਆ ਕਿ ਚੰਗੇ ਸ਼ਾਸਨ ਲਈ, ਸਰਕਾਰ ਦੀ ਲੋਕਾਂ ਪ੍ਰਤੀ ਜਵਾਬਦੇਹੀ, ਸਰਕਾਰ ’ਚ ਆਮ ਲੋਕਾਂ ਦੀ ਭਾਗੀਦਾਰੀ, ਸਮਾਜਿਕ ਬਰਾਬਰੀ, ਕਾਨੂੰਨੀ ਸਮਾਨਤਾਂ ਅਤੇ ਸਰਕਾਰੀ ਕੰਮਾਂ ’ਚ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ। ਚੰਗੇ ਸ਼ਾਸਨ ਨਾਲ ਹੀ ਦੇਸ਼ ਵਿਕਾਸ ਅਤੇ ਤਰੱਕੀ ਕਰਦਾ ਹੈ। ਪ੍ਰੋਗਰਾਮ ਦੇ ਆਖੀਰ ’ਚ ਵਾਇਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਦੁਆਰਾ ਨਹਿਰੂ ਯੁਵਾ ਕੇਂਦਰ ਦੇ ਲੋਕ ਜਾਗਰੂਕਤਾ ਲਈ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਪ੍ਰੋਗਰਾਮ ’ਚ ਸ਼ਾਮਲ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਅਮਨਦੀਪ ਕੌਰ ਯੋਗਾ ਕੋਆਡੀਨੇਟਰ, ਐਨਐਸਐਸ ਇੰਚਾਰਜ ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਜਸਕਰਨ ਸਿੰਘ, ਰਾਜਵਿੰਦਰ ਸਿੰਘ, ਗੁਰਕਪਾਲ ਸਿੰਘ ਲੱਕੀ ਅਤੇ ਵਿਦਿਆਰਥੀ ਹਾਜ਼ਰ ਸਨ।