ਬੇਟੀਆਂ ਵੀ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਦੀਆਂ ਹਨ : ਬਰਾੜ
ਪਿੰਡ ਛੱਤਿਆਣਾ ਦੀਆਂ ਧੀਆਂ ਨੇ ਨੈਸ਼ਨਲ ’ਚ ਚਾਂਦੀ ਦਾ ਤਮਗਾ ਜਿੱਤਿਆ
Publish Date: Sat, 17 Jan 2026 04:16 PM (IST)
Updated Date: Sat, 17 Jan 2026 04:19 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸੀਨੀਅਰ ਨੈਟਬਾਲ ਖੇਡਾਂ ’ਚ ਪਿੰਡ ਛੱਤਿਆਣਾ ਦੀਆਂ ਮਾਣਮੱਤੀਆਂ ਧੀਆਂ ਨੇ ਚਾਂਦੀ ਦਾ ਤਮਗਾ ਜਿੱਤ ਕੇ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਛੱਤਿਆਣਾ ਦਾ ਮਾਣ ਵਧਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੇ ਦਿਨੀ 43ਵੀਂ ਸੀਨੀਅਰ ਨੈਟਬਾਲ ਖੇਡਾਂ ਜੋ ਹੈਦਰਾਬਾਦ ਤਿਲੰਗਾਨਾ ਵਿੱਚ ਹੋਈਆਂ ਇਹਨਾਂ ਖੇਡਾਂ ਵਿੱਚ ਪੰਜਾਬ ਦੀ ਟੀਮ ਲਈ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇਨੈਟਬਾਲ ਗਰਾਉਂਡ ਦੀਆਂ ਖਿਡਾਰਨਾਂ ਲਵਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਅਤੇਜਸਮੀਨ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਟੀਮ ਨੇ ਆਪਣਾ ਵਧੀਆ ਖੇਡ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰਨਾਂ ਦੀ ਸਫਲਤਾ ਲਈ ਨੈਟਬਾਲ ਕੋਚ ਮਨਪ੍ਰੀਤ ਸਿੰਘ ਅਤੇ ਗੁਰਮੇਲ ਸਿੰਘ ਲੁਹਾਰਾ ਡੀਪੀਈ ਵੱਲੋਂ ਕਰਵਾਈ ਗਈ ਮਿਹਨਤ ਅਤੇਖੇਡ ਬਰੀਕੀਆਂ ਬਾਰੇ ਜਾਣਕਾਰੀ ਦੇਣਾ ਅਤੇ ਖਿਡਾਰਨਾਂ ਵੱਲੋਂ ਲਗਨ ਨਾਲ ਕੀਤੀ ਗਈ ਮਿਹਨਤ ਸਦਕਾ ਹੀ ਸਫਲਤਾ ਹਾਸਲ ਹੋਈ ਹੈ। ਖਿਡਾਰਨਾਂ ਦੇ ਸਕੂਲ ਪੁੱਜਣ ਤੇ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਬਰਾੜ ਵੱਲੋਂ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ ਦੇ ਕੇ ਖਿਡਾਰਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਚਓਡੀ ਬਲਕਰਨ ਸਿੰਘ ਅਮਨਦੀਪ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ, ਬਲਕਰਨ ਸਿੰਘ, ਗੁਰਜੋਤ ਸਿੰਘ ਆਦਿ ਤੋਂ ਇਲਾਵਾ ਸਕੂਲ ਸਟਾਫ ਹਾਜਰ ਸਨ।