ਆਦਰਸ਼ ਸਕੂਲ ਕੋਟਭਾਈ ’ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ
ਆਦਰਸ਼ ਸਕੂਲ ਕੋਟਭਾਈ ’ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ
Publish Date: Sat, 21 Feb 2026 04:33 PM (IST)
Updated Date: Sat, 21 Feb 2026 04:36 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਕੋਟਭਾਈ ਵਿਖੇ ਮਾਂ ਬੋਲੀ ਨੂੰ ਸਮਰਪਿਤ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਸਕੂਲ ਦੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੇ ਦਿਸ਼ਾ ਨਿਰਦੇਸ਼ ਤੇ ਬੜੀ ਸ਼ਾਨੋਂ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੀ ਪੰਜਾਬੀ ਲੈਕਚਰਾਰ ਬਲਜਿੰਦਰ ਕੌਰ ਅਤੇ ਇਤਿਹਾਸ ਲੈਕਚਰਾਰ ਕਿਰਨਦੀਪ ਕੌਰ ਵੱਲੋਂ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਸਮਾਗਮ ਦੀ ਤਿਆਰੀ ਪੰਜਾਬੀ ਲੈਕਚਰਾਰ ਮਨਦੀਪ ਕੌਰ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੀ ਗਈ। ਉਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਉੱਤਮ ਪੇਸ਼ਕਾਰੀਆਂ ਦਿੱਤੀਆਂ। ਸਮਾਗਮ ਦੌਰਾਨ ਸਮੂਹ ਸਕੂਲ ਸਟਾਫ ਵੀ ਮੌਜੂਦ ਰਿਹਾ ਅਤੇ ਵਿਦਿਆਰਥੀਆਂ ਦਾ ਹੌਸਲਾ ਅਫਜ਼ਾਈ ਕੀਤੀ। ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਦੌਰਾਨ ਮਾਂ ਬੋਲੀ ਨਾਲ ਜੁੜੇ ਰਹਿਣ ਅਤੇ ਇਸਦੀ ਸੰਭਾਲ ਲਈ ਹਰ ਵਿਅਕਤੀ ਨੂੰ ਯੋਗਦਾਨ ਪਾਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਸਕੂਲ ਦੇ ਅਨੁਸਾਸ਼ਨ ਅਤੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ। ਵਿਦਿਆਰਥੀਆਂ ਦੀ ਪ੍ਰਤਿਭਾ ਤੋਂ ਪ੍ਰਭਾਵਿਤ ਹੋ ਕੇ ਬਲਜਿੰਦਰ ਕੌਰ ਵੱਲੋਂ ਸਕੂਲ ਨੂੰ ਨਗਦ ਰਾਸ਼ੀ ਭੇਟਾ ਕਰਕੇ ਉਤਸ਼ਾਹਿਤ ਕੀਤਾ ਗਿਆ। ਅੰਤ ’ਚ ਸਕੂਲ ਵੱਲੋਂ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਸਦਾ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਗਿਆ।