‘ਸਕਿੱਲ ਭਾਰਤ ਐਸੋਸ਼ੀਏਸ਼ਨ’ ਨਾਲ ਜੁੜਿਆ ਦੇਸ਼ ਭਗਤ ਗਲੋਬਲ ਸਕੂਲ
“ਸਕਿੱਲ ਭਾਰਤ ਐਸੋਸ਼ੀਏਸ਼ਨ” ਨਾਲ ਜੁੜਿਆ ਦੇਸ਼ ਭਗਤ ਗਲੋਬਲ ਸਕੂਲ
Publish Date: Mon, 23 Feb 2026 03:31 PM (IST)
Updated Date: Mon, 23 Feb 2026 03:34 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਦੇਸ਼ ਭਗਤ ਗਲੋਬਲ ਸਕੂਲ ਨੇ ਸਕਿੱਲ ਭਾਰਤ ਐਸੋਸੀਏਸ਼ਨ ਦਾ ਮੈਂਬਰ ਬਣ ਕੇ ਵਿਕਾਸ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਕਿ ਸਕਿੱਲ ਭਾਰਤ ਐਸੋਸੀਏਸ਼ਨ ਨਾਲ ਜੁੜ ਕੇ ਅਸੀਂ ਬੱਚਿਆਂ ਨੂੰ ਨਵੇਂ ਮੌਕੇ ਮੁਹੱਈਆ ਕਰਾਂਗੇ। ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ’ਚ ਨਵੀਆਂ ਯੋਜਨਾਵਾਂ ਅਤੇ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਦਾ ਰਹੇਗਾ। ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਸਕਿੱਲ ਭਾਰਤ ਐਸੋਸੀਏਸ਼ਨ ਦੇ ਤਹਿਤ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕ, ਸਕਿੱਲ ਡਿਵੈਲਪਮੈਂਟ ਅਤੇ ਸਮਾਜਿਕ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਗੌਰਵ ਦਾ ਪਲ ਹੈ। ਸਕਿੱਲ ਭਾਰਤ ਐਸੋਸ਼ੀਏਸ਼ਨ ਦੇ ਤਹਿਤ ਅਸੀਂ ਬੱਚਿਆਂ ਨੂੰ ਆਧੁਨਿਕ ਤਕਨੀਕ, ਸਕਿੱਲ ਡਿਵੈਲਪਮੈਂਟ ਅਤੇ ਸਮਾਜਿਕ ਜ਼ਿੰਮੇਵਾਰੀ ਵੱਲ ਪ੍ਰੇਰਿਤ ਕਰਾਂਗੇ। ਸਾਡਾ ਲਕਸ਼ ਹੈ ਕਿ ਸਾਡੇ ਵਿਦਿਆਰਥੀ ਦੇਸ਼ ਦੇ ਜ਼ਿੰਮੇਵਾਰ ਅਤੇ ਸਫਲ ਨਾਗਰਿਕ ਬਣਨ। ਸਕੂਲ ਪ੍ਰਬੰਧਕ ਕਮੇਟੀ ਨੇ ਵੀ ਇਸ ਉਪਲਬਧੀ ‘ਤੇ ਖੁਸ਼ੀ ਜਤਾਈ ਅਤੇ ਸਕੂਲ ਪਰਿਵਾਰ ਨੂੰ ਵਧਾਈ ਦਿੱਤੀ। ਇਹ ਉਪਰਾਲਾ ਸਕੂਲ ਨੂੰ ਨਵੀਆਂ ਉਚਾਈਆਂ ਵੱਲ ਲੈ ਕੇ ਜਾਵੇਗਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਏਗਾ।