ਸ਼ਹਿਰ ਵਾਸੀ ਵਿਕਾਸ ਕਾਰਜਾਂ ’ਚ ਦੇਣ ਸਹਿਯੋਗ : ਵਿਧਾਇਕ ਕਾਕਾ ਬਰਾੜ
ਵਾਅਦਾ ਕੀਤਾ ਵਾਅਦਾ ਨਿਭਾਇਆ…
Publish Date: Sat, 18 Apr 2026 03:27 PM (IST)
Updated Date: Sat, 18 Apr 2026 03:30 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੇ ਕੋਟਲੀ ਰੋਡ ’ਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਨਵਾਂ ਸੀਵਰੇਜ਼ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ। ਚੋਣਾਂ ਵੇਲੇ ਜੋ-ਜੋ ਵਾਅਦੇ ਕੀਤੇ ਸਨ ਉਹ ਸ਼ਹਿਰ ਵਾਸੀਆਂ ਨਾਲ ਪੂਰੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਬੀਤੇ ਦਿਨ ਕੋਟਲੀ ਰੋਡ ਦੀ ਟਾਵਰ ਵਾਲੀ ਗਲੀ ਵਿੱਚ ਸੀਵਰੇਜ਼ ਸਿਸਟਮ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ।ਉਨ੍ਹਾਂ ਕਿਹਾ ਕਿ ਬੜੀਆਂ ਸਰਕਾਰਾਂ ਆਈਆਂ ਗਈਆਂ ਪ੍ਰੰਤੂ ਇਸ ਪਾਸੇ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ ਗਿਆ।ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਦ ਤੋਂ ਹੀ ਲਗਾਤਾਰ ਸ਼ਹਿਰ ਵਿੱਚ ਵਿਕਾਸ ਦੇ ਕੰਮ ਲਗਾਤਾਰ ਚੱਲ ਰਹੇ ਹਨ।ਉਨ੍ਹਾਂ ਕਿਹਾ ਹੁਣ ਜਲਦ ਇਨ੍ਹਾਂ ਗਲੀਆਂ ਵਿੱਚ ਸੀਵਰੇਜ਼ ਸਿਸਟਮ ਪੈ ਕੇ ਤਿਆਰ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਹੁਣ ਨਵੇਂ ਸੀਵਰੇਜ ਸਿਸਟਮ ਦੇ ਬਣਨ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲੇਗੀ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਇਸ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਤਾਂ ਜੋ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਇਆ ਜਾ ਸਕੇ।ਇਸ ਮੌਕੇ ਉੱਥੇ ਰਹਿਣ ਵਾਲੇ ਲੋਕਾਂ ਨੇ ਵਿਧਾਇਕ ਕਾਕਾ ਬਰਾੜ ਦਾ ਦਿਲੋਂ ਧੰਨਵਾਦ ਕੀਤਾ ਤੇ ਆਖਿਆ ਕਿ ਅੱਜ ਜਾਕੇ ਉਨ੍ਹਾਂ ਦੀ ਮੰਗ ਪੂਰੀ ਹੋਈ ਹੈ। ਉਨ੍ਹਾਂ ਵਿਧਾਇਕ ਕਾਕਾ ਬਰਾੜ ਨੂੰ ਵਿਸ਼ਵਾਸ ਦੁਆਇਆ ਕਿ ਉਹ ਹਮੇਸ਼ਾਂ ਉਨ੍ਹਾਂ ਦਾ ਇਹ ਅਹਿਸਾਨ ਨਹੀਂ ਭੁੱਲਣਗੇ।ਇਸ ਮੌਕੇ ਡਾ ਸੁਰਿੰਦਰ ਕੰਬੋਜ਼, ਐਮਸੀ ਕੁਲਵਿੰਦਰ ਸਿੰਘ ਸੌਂਕੀ, ਕ੍ਰਿਸ਼ਨ ਕੁਮਾਰ, ਵਿੱਕੀ ਕੁਮਾਰ, ਰਿੰਕੂ ਫੋਟੋਗ੍ਰਾਫਰ, ਤਰਸੇਮ ਕੁਮਾਰ, ਜ਼ਸ਼ਨ ਮਾਂਗਟ, ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ, ਸੁਖਦੇਵ ਸਿੰਘ ਬੇਦੀ, ਅਫਤਾਬ ਅਲੀ, ਅਮੀਰ ਖਾਨ, ਐਕਸੀਅਨ ਕੇਵਲ ਗਰਗ, ਜੇਈ ਜਤਿਨ ਕੁਮਾਰ, ਐਸਡੀਓ ਪੁਸ਼ਪਿੰਦਰ ਬਿਸ਼ਨੋਈ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।