ਆਦਰਸ਼ ਸਕੂਲ ਕੋਟਭਾਈ ਦੇ 4 ਬੱਚੇ ਐੱਨਐੱਮਐੱਮਐੱਸ ਪ੍ਰੀਖਿਆ ’ਚ ਹੋਏ ਸਫਲ
ਆਦਰਸ਼ ਸਕੂਲ ਕੋਟਭਾਈ ਦੇ ਚਾਰ ਵਿਦਿਆਰਥੀਆਂ ਦੀ ਐਨਐਮਐਮਐਸ ਸਕਾਲਰਸ਼ਿਪ ਪ੍ਰੀਖਿਆ ’ਚ ਸ਼ਾਨਦਾਰ ਸਫਲਤਾ
Publish Date: Fri, 01 May 2026 05:22 PM (IST)
Updated Date: Fri, 01 May 2026 05:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਕੋਟਭਾਈ ਦੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ, ਮੰਨਤ, ਨਵਦੀਪ ਕੌਰ ਤੇ ਰਾਜੂ ਐਨਐਮਐਮਐਸ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨਾਲ ਇਹ ਸਫਲਤਾ ਹਾਸਲ ਕੀਤੀ ਹੈ। ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਕਮਲਪ੍ਰੀਤ ਲੈਕਚਰ ਫਿਜਿਕਸ, ਜਗਦੇਵ ਸਿੰਘ ਐਸਐਸਟੀ ਅਧਿਆਪਕ ਅਤੇ ਖ਼ਾਸ ਤੌਰ ‘ਤੇ ਮੀਨਾ ਅਰੋੜਾ ਲੈਕਚਰਾਰ ਬਾਇਲੋਜੀ ਦਾ ਮਹੱਤਵਪੂਰਨ ਯੋਗਦਾਨ ਰਿਹਾ। ਪ੍ਰਿੰਸੀਪਲ ਨੇ ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਵਚਨਬੱਧ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਦਿਆਰਥੀਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।