- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਅਹਿਮ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ ਵੱਲੋਂ ਦਿਵਿਆਂਗ ਆਖਰੀ ਉਮੀਦ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ’ਚ ਕਰੀਬ 50 ਲੋਕਾਂ ਨੇ ਭਾਗ ਲੈ ਕੇ ਨਸ਼ਿਆਂ ਖ਼ਿਲਾਫ਼ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ। ਸਮਾਗਮ ਦੀ ਸ਼ੁਰੂਆਤ ਦਿਵਿਆਂਗ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸਲਵਿੰਦਰ ਸਿੰਘ ਵੱਲੋਂ ਹਾਜ਼ਰੀਨ ਨੂੰ ਜੀ ਆਇਆਂ ਆਖ ਕੇ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇੱਕ ਵਿਅਕਤੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੀ ਹੈ, ਜਿਸ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੈਡਮ ਜ਼ਾਹਰਾ ਮੀਨਲ ਖਾਨ (ਲੀਡਰਸ਼ਿਪ ਫਾਰ ਮੈਂਟਲ ਹੈਲਥ ਫੈਲੋ ਅਤੇ ਸਲਾਹਕਾਰ, ਸਿਹਤ ਵਿਭਾਗ) ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ “ਨਸ਼ਿਆਂ ਤੋਂ ਦੂਰ ਰਹਿਣਾ ਸਿਰਫ਼ ਕਾਨੂੰਨੀ ਨਹੀਂ, ਸਗੋਂ ਮਾਨਸਿਕ ਅਤੇ ਸਰੀਰਕ ਸਿਹਤ ਲਈ ਵੀ ਬਹੁਤ ਜ਼ਰੂਰੀ ਹੈ। ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ, ਸਿੱਖਿਆ ਅਤੇ ਹੁਨਰ ਵਿਕਾਸ ਨਾਲ ਜੋੜ ਕੇ ਹੀ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਹਰ ਨਾਗਰਿਕ ਦੀ ਭਾਗੀਦਾਰੀ ਇਸ ਮੁਹਿੰਮ ਦੀ ਸਫਲਤਾ ਲਈ ਲਾਜ਼ਮੀ ਹੈ।” ਇਸ ਮੌਕੇ ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੇ ਸੰਸਥਾਪਕ ਪ੍ਰਧਾਨ ਸ੍ਰੀ ਨਰਿੰਦਰ ਸਿੰਘ ਸੰਧੂ ਨੇ ਕਿਹਾ ਕਿ “ਨਸ਼ਾ ਅੱਜ ਸਾਡੇ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਇਸ ਦੇ ਖਾਤਮੇ ਲਈ ਕੇਵਲ ਸਰਕਾਰ ਹੀ ਨਹੀਂ, ਸਗੋਂ ਹਰ ਸਮਾਜਿਕ, ਧਾਰਮਿਕ ਅਤੇ ਸਿੱਖਿਆ ਸੰਸਥਾ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਸੈਮੀਨਾਰ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਮਾਨਸਿਕ ਸਿਹਤ ’ਤੇ ਪੈਣ ਵਾਲੇ ਅਸਰਾਂ ਅਤੇ ਨਸ਼ਾ ਛੱਡਣ ਲਈ ਉਪਲਬਧ ਸਹਾਇਤਾ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਲੰਟੀਅਰ ਵਜੋਂ ਸੁਖਮਨ ਸਿੰਘ, ਨਿਰਭੈ ਸਿੰਘ, ਰਾਜਵਿੰਦਰ ਕੌਰ ਸੋਥਾ ਅਤੇ ਭਵਕੀਰਤ ਸਿੰਘ ਸੰਧੂ ਨੇ ਸਰਗਰਮ ਭੂਮਿਕਾ ਨਿਭਾਈ। ਸਮਾਗਮ ਦੇ ਅੰਤ ਵਿੱਚ ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ ਵੱਲੋਂ ਸਾਰੇ ਹਾਜ਼ਰੀਨ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਵਿਸ਼ੇਸ਼ ਮਹਿਮਾਨ ਅਤੇ ਸਹਿਯੋਗੀ ਸੱਜਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਪ੍ਰੋਗਰਾਮ ਦੌਰਾਨ ਪ੍ਰਧਾਨ ਸਲਵਿੰਦਰ ਸਿੰਘ ਜਟਾਣਾ, ਵਾਈਸ ਪ੍ਰਧਾਨ ਸੁਖਵਿੰਦਰ ਸਿੰਘ, ਖਜਾਨਚੀ ਪਰਵਿੰਦਰ ਸਿੰਘ, ਜਸਕਰਨ ਸਿੰਘ ਬਿੱਟੂ ਅਤੇ ਭਵਕੀਰਤ ਸਿੰਘ ਸੰਧੂ ਆਦਿ ਹਾਜ਼ਰ ਸਨ।