- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ ਲਾਗਤ ਵਾਲੇ ਬਿਜਲੀ ਗਰਿੱਡ ਦਾ ਰੱਖਿਆ ਨੀਂਹ ਪੱਥਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 66 ਕੇਵੀ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ, ਇਸ ਨਾਲ ਲਾਗਲੇ ਪਿੰਡਾਂ ਨੂੰ ਬਿਜਲੀ ਦੀ ਦਰਪੇਸ਼ ਆ ਰਹੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਗਰਿੱਡ ਨਾਲ ਫਕਰਸਰ ਥੇਹੜੀ ਤੋਂ ਇਲਾਵਾ ਨਾਲ ਲੱਗਦੇ 15-20 ਪਿੰਡਾਂ ਨੂੰ ਬਿਜਲੀ ਦੀ ਪੂਰੀ ਸਪਲਾਈ ਮਿਲੇਗੀ ਅਤੇ ਇਹ 66 ਕੇਵੀ ਸਬ ਸਟੇਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਚਾਰ-ਪੰਜ ਮਹੀਨਿਆਂ ’ਚ ਤਿਆਰ ਕੀਤਾ ਜਾਵੇਗਾ।ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਗਰਿੱਡ ਦੇ ਤਿਆਰ ਹੋਣ ਨਾਲ ਬਿਜਲੀ ਦੀ ਘੱਟ-ਵੱਧ ਵੋਲਟੇਜ਼ ਤੋਂ ਮੁਕਤੀ ਮਿਲੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਇਸਦਾ ਪੂਰਾ ਫਾਇਦਾ ਹੋਵੇਗਾ। ਉਨ੍ਹਾਂ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਮਲੋਟ ਹਲਕੇ ’ਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਅਤੇ ਜਲਦੀ ਹੀ ਮਲੋਟ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਹਰੀਟੇਜ਼ ਸਟਰੀਟ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਚੇਅਰਮੈਨ ਜਗਦੇਵ ਸਿੰਘ ਬਾਮ, ਜ਼ਿਲ੍ਹਾ ਪ੍ਰੀਸ਼ਦ ਮੈਬਰ ਕੁਲਵਿੰਦਰ ਸਿੰਘ ਬਰਾੜ, ਡਇਰੈਕਟਰ ਇੰਦਰਪਾਲ ਸਿੰਘ ਤੇ ਚੀਫ ਐਚਐਸ਼ ਬਿੰਦਰਾ ਬਿਜਲੀ ਬੋਰਡ ਪੰਜਾਬ ਤੇ ਐਕਸੀਅਨ ਦਲਵੀਰ ਸਿੰਘ, ਐਕਸੀਅਨ ਮਨਦੀਪ ਸਿੰਘ, ਸਰਪੰਚ ਮਨਪਰੀਤ ਸਿੰਘ ਢਿੱਲੋਂ ਫ਼ਕਰਸਰ, ਪੀਏ ਅਰਸ਼ ਸਿੱਧੂ ਤੇ ਪੀਏ ਸ਼ਿੰਦਰਪਾਲ ਸਿੰਘ ਸਮੇਤ ਪਿੰਡ ਵਾਸੀ ਮੌਜੂਦ ਸਨ।