
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਕਰਵਾਈ ਸ਼ੁਰੂਆਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਲਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ, ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਅਧੀਨ ਸਫ਼ਾਈ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਵਾਤਾਵਰਣ ਦੀ ਸਵੱਛਤਾ ਲਈ ਪੌਦੇ ਲਗਾਏ ਗਏ ਅਤੇ ਹਲਕਾ ਵਾਸੀਆਂ ਨੂੰ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਕੈਬਨਿਟ ਮੰਤਰੀ ਨੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਸਾਡਾ ਸਾਰਿਆਂ ਦਾ ਫ਼ਰਜ ਬਣਦਾ ਹੈ ਕਿ ਇਸ ਮੁਹਿੰਮ ਦਾ ਹਿੱਸਾ ਬਣੀਏ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਕਰਨ ਲਈ ਆਪਣਾ ਯੋਗਦਾਨ ਪਾਈਏ। ਇਸ ਮੌਕੇ ਐਸਡੀਐੱਮ ਪੰਕਜ ਬਾਂਸਲ, ਪ੍ਰਧਾਨ ਨਗਰ ਕੌਂਸਲ ਜੋਨੀ ਗਰਗ, ਵਾਇਸ ਪ੍ਰਧਾਨ ਜਸਮੀਤ ਬਰਾੜ, ਸਾਬਕਾ ਕੌਂਸਲਰ ਸੁਰਮੁੱਖ ਸਿੰਘ ਸੰਧੂ, ਕੁਲਵਿੰਦਰ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਰਾਜੀਵ ਉੱਪਲ, ਕੌਂਸਲਰ ਬਲਜੀਤ ਕੌਰ, ਆਪ ਆਗੂ ਸੋਮ ਕਾਲੜਾ, ਨਿਰਮਲ ਸਿੰਘ ਸਾਬਕਾ ਕੌਂਸਲਰ, ਹਰਮੇਲ ਸਿੰਘ ਸੰਧੂ ਤੋਂ ਇਲਾਵਾ ਪੀਏ ਅਰਸ਼ ਸਿੱਧੂ, ਪੀਏ ਛਿੰਦਰ ਪਾਲ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।