‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂ “ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4”
Publish Date: Wed, 09 Sep 2026 06:29 PM (IST)
Updated Date: Wed, 09 Sep 2026 06:31 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਸ ਮੌਕੇ ਹਲਕਾ ਵਿਧਾਇਕ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਐਸਡੀਐੱਮ ਅਰਵਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਮੌਜੂਦ ਰਹੇ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਸਮਾਰੋਹ ’ਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਮੁੱਖ ਮਹਿਮਾਨ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਬਲਾਕ ਗਿੱਦੜਬਾਹਾ ਦੀਆਂ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਬਲਾਕ ਗਿੱਦੜਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਨ੍ਹਾਂ ਬਲਾਕ ਪੱਧਰੀ ਖੇਡਾਂ ’ਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਫੁੱਟਬਾਲ ਦੇ ਖੇਡ ਮੁਕਾਬਲੇ ਖੇਡ ਸਟੇਡੀਅਮ ਕੋਟਭਾਈ ਵਿਖੇ ਅਤੇ ਟੈਨਿਸ ਬਾਲ ਕ੍ਰਿਕਟ ਗੇਮ ਦੇ ਖੇਡ ਮੁਕਾਬਲੇ ਖੇਡ ਸਟੇਡੀਅਮ ਪਿੰਡ ਹੁਸਨਰ ਵਿਖੇ ਸ਼ੁਰੂ ਕਰਵਾਏ ਗਏ ਹਨ। ਇਸ ਮੌਕੇ ਤਰਸੇਮ ਸਿੰਘ ਡੀਪੀਈ ਵੱਲੋਂ ਸਟੇਜ਼ ਸੈਕਟਰੀ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਡੀਐਸਪੀ ਜਤਿੰਦਰ ਸਿੰਘ, ਸਰਪੰਚ ਕੋਟਭਾਈ ਜਗਸੀਰ ਸਿੰਘ, ਪੀਏ ਜਗਤਾਰ ਸਿੰਘ ਧਾਲੀਵਾਲ, ਯੂਥ ਆਗੂ ਨਵਦੀਪ ਸਿੰਘ ਨਵੀ ਬਰਾੜ, ਐਮਸੀ ਮੁਨਤਾਜ ਸਿੰਘ ਰੈਸਟੀ ਰੰਧਾਵਾ ਤੋਂ ਇਲਾਵਾ ਖੇਡ ਵਿਭਾਗ ਦੇ ਸਮੂਹ ਕੋਚ, ਦਫ਼ਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀਪੀਈ/ਪੀਟੀਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ ਪਤਵੰਤੇ ਵਿਅਕਤੀ ਆਦਿ ਹਾਜ਼ਰ ਸਨ।