- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ’ਚ 17 ਲੱਖ ਦੀ ਲਾਗਤ ਵਾਲੇ ਚੌਂਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਲਈ 17 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਲਈ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਚੌਂਕ ਦੇ ਨਵੀਨੀਕਰਨ ਦੀ ਮਲੋਟ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਅਤੇ ਅੱਜ ਇਸ ਮੰਗ ਨੂੰ ਬੂਰ ਪਿਆ ਹੈ ਅਤੇ ਤਿੰਨ ਮਹੀਨਿਆਂ ਦੇ ’ਚ ਇਸ ਚੌਂਕ ਦੇ ਕੰਮ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸਦੇ ਵਾਅਦੇ ਤਹਿਤ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਅਗਲੀ ਕਿਸ਼ਤ ਰਾਹੀਂ ਪਹਿਲੀ ਅਕਤੂਬਰ ਨੂੰ ਔਰਤਾਂ ਨੂੰ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੇ ਕੀਤੇ ਕੰਮਾਂ ਨੂੰ ਲੈ ਕੇ ਡੋਰ ਟੂ ਡੋਰ ਜਾਵਾਂਗੇ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ। ਇਸ ਮੌਕੇ ਕਾਰਜ ਸਾਧਕ ਅਫਸਰ ਮੰਗਤ ਰਾਮ, ਨਗਰ ਕੌਂਸਲ ਪ੍ਰਧਾਨ ਜੋਨੀ ਗਰਗ ਸ਼ਹਿਰੀ ਪ੍ਰਧਾਨ ਸੋਮ ਕਾਲੜਾ, ਦਫਤਰ ਇੰਚਾਰਜ ਸਤਪਾਲ ਗਿਰਧਰ, ‘ਆਪ’ ਆਗੂ ਕਰਮਜੀਤ ਸ਼ਰਮਾ, ਪੀਏ ਅਰਸ਼ ਸਿੱਧੂ, ਪੀਏ ਛਿੰਦਰ ਪਾਲ ਸਿੰਘ, ਜ਼ਿਲ੍ਹਾ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਕੁਆਰਡੀਨੇਟਰ ਡਾ. ਸੁਖਦੇਵ ਸਿੰਘ, ਰਾਮ ਸਿੰਘ, ਸਰੂਪ ਸਿੰਘ ਤੋਂ ਇਲਾਵਾ ਵੱਡੀ ’ਚ ਸ਼ਹਿਰ ਵਾਸੀ ਹਾਜ਼ਰ ਸਨ।