ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ‘ਮਾਨ ਦੇ ਮੁਨਾਫੇ’ ਮੁਹਿੰਮ ਦੀ ਸ਼ੁਰੂਆਤ ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ‘ਮਾਨ ਦੇ ਮੁਨਾਫੇ’ ਮੁਹਿੰਮ ਦੀ ਸ਼ੁਰੂਆਤ
Publish Date: Mon, 21 Sep 2026 03:56 PM (IST)
Updated Date: Mon, 21 Sep 2026 03:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੰਬੀ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਮਾਨ ਦੇ ਮੁਨਾਫੇ’ ਤਹਿਤ ਅੱਜ ਅਮੀਤ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਕੇ ਹਲਕੇ ’ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦੇ ਮੁਨਾਫੇ’ ਮੁਹਿੰਮ ਅਧੀਨ ਪੰਜਾਬ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪ੍ਰਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤਕ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਤੱਕ ਪਹੁੰਚ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਪ੍ਰਤੀ ਸੋਚ ਹਮੇਸ਼ਾ ਸਕਾਰਾਤਮਕ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਮੌਕੇ ਅਮੀਤ ਖੁੱਡੀਆਂ ਵੱਲੋਂ ਪਿੰਡ ਭਾਗੂ ਦੇ ਵੱਖ-ਵੱਖ ਘਰਾਂ ’ਚ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਦੇ ਵਿਚਾਰ ਸੁਣੇ, ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ਵੱਖ-ਵੱਖ ਯੋਜਨਾਵਾਂ ’ਤੇ ਪਹਿਲਕਦਮੀਆਂ ਆਮ ਪਰਿਵਾਰਾਂ ਨੂੰ ਕਿਵੇਂ ਸਿੱਧਾ ਲਾਭ ਪਹੁੰਚਾ ਰਹੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਅਮੀਤ ਖੁੱਡੀਆਂ ਦਾ ਨਿੱਘਾ ਸਵਾਗਤ ਕਰਦਿਆਂ ਅਪਣੇ ਤਜਰਬੇ ਸਾਂਝੇ ਕੀਤੇ ਅਤੇ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਇਹੀ ਰਿਪੋਰਟ ਕਾਰਡ ਪੰਜਾਬ ਦੇ ਹਰ ਘਰ ਤੱਕ ਲਿਜਾਇਆ ਜਾਵੇਗਾ। ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੇ ਜ਼ਰੂਰੀ ਸੇਵਾਵਾਂ ਤੇ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਘਟਾਇਆ ਹੈ, ਜਿਸ ਨਾਲ ਲੋਕ ਅਪਣੀ ਮਿਹਨਤ ਦੀ ਕਮਾਈ ਨੂੰ ਘਰ ਦੀਆਂ ਹੋਰ ਲੋੜਾਂ ਲਈ ਵਰਤ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਵਿੱਚ ਮਦਦ ਕਰ ਰਹੀਆਂ ਹਨ। ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਇਸ ਦਾ ਮਤਲਬ ਹੈ ਕਿ ਪਹਿਲਾਂ ਬਿਜਲੀ ਬਿੱਲਾਂ ਤੇ ਖ਼ਰਚ ਹੋਣ ਵਾਲਾ ਪੈਸਾ ਹੁਣ ਬੱਚਿਆਂ, ਘਰਾਂ ਅਤੇ ਖੇਤੀਬਾੜੀ ਦੀਆਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ।