- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਦੀ ਪ੍ਰੋਤਸਾਹਨ ਰਾਸ਼ੀ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਰਾਹਵੀਰ’ ਸਕੀਮ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਾਲੇ ਯੋਗ ਵਿਅਕਤੀਆਂ ਨੂੰ 25,000 ਦੀ ਪ੍ਰੋਤਸਾਹਨ ਰਾਸ਼ੀ ਮਾਨ-ਭੇਟਾ ਵਜੋਂ ਦਿੱਤੀ ਜਾਣੀ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਵੀ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ ਸ੍ਰੀ ਮੁਕਤਸਰ ਸਹਿਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਏਐਸਆਈ ਹਰਿਮੰਦਰ ਸਿੰਘ ਅਤੇ ਏਐਸਆਈ ਬਲੌਰ ਸਿੰਘ ਟਰੈਫਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਆਮ ਜਨਤਾ ਨੂੰ ਇਸ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਏਐਸਆਈ ਹਰਿਮੰਦਰ ਸਿੰਘ ਅਤੇ ਏਐਸਆਈ ਬਲੌਰ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ ਵੱਖ ਥਾਵਾਂ ’ਤੇ ਲੋਕਾਂ ਨੂੰ ਦੱਸਿਆ ਗਿਆ ਕਿ ਸੜਕ ਹਾਦਸੇ ਸਮੇਂ ਪੀੜਤ ਵਿਅਕਤੀ ਦੀ ਤੁਰੰਤ ਮਦਦ ਕਰਨਾ ਬੇਹੱਦ ਮਹੱਤਵਪੂਰਨ ਹੈ।