- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮੇਰਾ ਘਰ-ਮੇਰੇ ਨਾਮ’ ਸਕੀਮ ਨਾਲ ਲੋਕਾਂ ਨੂੰ ਜਾਇਦਾਦਾਂ ਵੇਚਣ ਤੇ ਖਰੀਦਣ ਦਾ ਹੱਕ ਮਿਲੇਗਾ : ਵਿਧਾਇਕ ਕਾਕਾ ਬਰਾੜ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਹਲਕੇ ਦੇ ਪਿੰਡ ਸੰਗੂਧੋਣ ਵਿਖੇ ਕਰੀਬ 117 ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੇਰਾ ਘਰ ਮੇਰੇ ਨਾਮ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਹਨ ਜਿਨ੍ਹਾਂ ਕੋਲ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਰਕੇ ਆਪਣੀ ਜਿੰਦਗੀ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਕੀਮ ਨੇ ਅਜਿਹੀਆਂ ਸਾਰੀਆਂ ਸਮੱਸਿਆਵਾਂ ਦਾ ਜੜੋਂ ਹੱਲ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਹੋਰ ਮਜਬੂਤ ਕੀਤਾ ਹੈ। ਮਾਲਕੀ ਹੱਕ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਟੀਆਂ ਖਰੀਦ ਵੇਚ ਸਕਣਗੇ ਜਿਨ੍ਹਾਂ ਦੀਆਂ ਜਾਇਦਾਦਾਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿੱਚ ਦਰਜ਼ ਹੋਵੇਗਾ।ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਕਈ ਦਹਾਕਿਆਂ ਬਾਅਦ ਆਪਣਾ ਮਕਾਨ ਆਪਣੇ ਨਾਮ ਹੋਇਆ ਹੈ ਜਿਸ ਕਾਰਨ ਖੁਸ਼ੀ ਦਾ ਕੋਈ ਠਿਕਾਣਾ ਨਹੀਂ।ਇਸ ਮੌਕੇ ਤਹਿਸੀਲਦਾਰ ਮੈਡਮ ਅੰਜੂ ਬਾਲਾ, ਸਰਪੰਚ ਪਰਮਜੀਤ ਕੌਰ, ਸੁਰਿੰਦਰ ਸਿੰਘ, ਜ਼ਸਪ੍ਰੀਤ ਜੱਸੀ, ਬਲਕਾਰ ਸਿੰਘ ਕਾਲਾ, ਨੰਬਰਦਾਰ ਬੇਅੰਤ ਸਿੰਘ ਲਾਲੀ, ਨੰਬਰਦਾਰ ਬਗੀਚਾ ਸਿੰਘ, ਗੁਰਸਿਮਰਨ ਸਿੰਘ ਬੌਬੀ, ਸੰਦੀਪ ਸਿੰਘ, ਯੂਥ ਪ੍ਰਧਾਨ ਡਾ ਸੁਖਦੀਪ ਸੋਨੀ, ਤਰਸੇਮ ਸਿੰਘ ਮੈਂਬਰ, ਰਾਜ ਸਿੰਘ ਮੈਂਬਰ, ਦਿਲਬਾਗ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਗੁਰਇਕਬਾਲ ਸਿੰਘ, ਦਾਰਾ ਸਿੰਘ, ਪੰਨਾ ਸਿੰਘ, ਬਾਬਾ ਸੁੱਖਾ ਮੈਂਬਰ, ਗੁਰਮੀਤ ਸਿੰਘ, ਪਟਵਾਰੀ ਲਖਵਿੰਦਰ ਸਿੰਘ, ਸਾਹਿਲ ਕੁਮਾਰ ਆਦਿ ਆਮ ਆਦਮੀ ਪਾਰਟੀ ਸਮੂਹ ਵਰਕਰ ਹਾਜ਼ਰ ਸਨ।